ਸਮਰਾਲਾ, 11 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ਦੇ ਸਕੂਲ ਵਿੱਚ ਬੀਤੀ ਰਾਤ ਚੋਰਾਂ ਵਲੋਂ ਪੰਜ
ਕਮਰਿਆਂ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ।ਜਿਸ ਵਿੱਚ ਚੋਰਾਂ ਨੇ ਸਕੂਲ ਵਿਚੋਂ ਲੱਖਾਂ ਦਾ ਸਮਾਨ ਚੋਰੀ ਕਰ ਲਿਆ।
ਮਿਲੀ ਜਾਣਕਾਰੀ ਮੁਤਾਬਿਕ ਚੋਰ ਦੋ ਐਲ.ਈ.ਡੀ, ਸਿਲੰਡਰ, ਮਿਡ ਡੇਅ ਮੀਲ ਦਾ ਸਾਰਾ ਰਾਸ਼ਨ, ਬੈਟਰੀਆਂ, ਪ੍ਰਿੰਟਰ ਕਮ ਸਕੈਨਰ, ਯੂ.ਪੀ.ਐਸ ਤੋਂ ਇਲਾਵਾ ਹੋਰ ਵੀ ਕੀਮਤੀ ਸਮਾਨ ਆਪਣੇ ਨਾਲ ਲੈ ਗਏ।ਚੋਰ ਸੀ.ਸੀ.ਟੀ.ਵੀ ਕੈਮਰਿਆਂ ਦਾ ਡੀ.ਵੀ.ਆਰ ਚੋਰੀ ਕਰਕੇ ਆਪਣੇ ਨਾਲ ਲੈ ਗਏ।ਇਸ ਤੋਂ ਇਲਾਵਾ ਦਫਤਰ ਦਾ ਸਮਾਨ, ਚਾਰ ਅਲਮਾਰੀਆਂ ਦੇ ਤਾਲੇ ਤੋੜ ਕੇ ਅਲਮਾਰੀਆਂ ਵਿੱਚ ਪਏ ਰਿਕਾਰਡ ਨਾਲ ਵੀ ਛੇੜਛਾੜ ਕੀਤੀ ਗਈ।ਸਕੂਲ ਦੇ ਕੈਂਪਸ ਵਿੱਚ ਹੀ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਵੀ ਤਾਲਾ ਤੋੜ ਕੇ ਗੈਸ ਸਿਲੰਡਰ ਚੋਰੀ ਕਰ ਲਿਆ ਗਿਆ।ਇਸ ਘਟਨਾ ਦਾ ਪਤਾ ਲੱਗਣ ‘ਤੇ ਸਕੂਲ ਮੁੱਖੀ ਵਲੋਂ ਤੁਰੰਤ ਪੁਲਿਸ ਅਤੇ ਮਹਿਕਮੇ ਦੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ।ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਸਟਾਫ, ਪਿੰਡ ਦੇ ਸਰਪੰਚ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਹਾਲਾਤ ਦਾ ਜਾਇਜ਼ਾ ਲਿਆ ਅਤੇ ਬਣਦੀ ਕਾਰਵਾਈ ਕਰਕੇ ਕੇਸ ਦਰਜ਼ ਕਰ ਲਿਆ ਗਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media