Monday, December 23, 2024

ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ ਝੱਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਪਿਤਾ ਦਾ ਤੁਰ ਜਾਣਾ ਅਸਹਿ ਹੁੰਦਾ ਹੈ, ਪਰ ਪਰਮਾਤਮਾ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ।
                   ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੁਖਦੇਵ ਸਿੰਘ ਝੱਬਰ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …