Tuesday, August 25, 2026

ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ

ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਨੂੰ ਮੌਨੀਟਰ ਕਰਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿੱਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ਼ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਮਹਾਮਾਰੀ ਸਬੰਧੀ ਆਫ਼ਲਾਈਨ ਜਾਂ ਆਨਲਾਈਨ ਸ਼ਿਕਾਇਤਾਂ ਨੂੰ ਮੌਨੀਟਰ ਅਤੇ ਨਿਪਟਾਰਾ ਕਰਨ ਦੀ ਜਿੰਮੇਵਾਰ ਹੋਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਮਹਾਮਾਰੀ ਦੀਆਂ ਸ਼ਿਕਾਇਤਾਂ ਸਬੰਧੀ ਹੈਲਪਲਾਈਨ ਨੰਬਰ 01823-227471 ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …