ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਚੁੱਕੇ ਕਦਮ ਦੀ ਕੀਤੀ ਪ੍ਰਸੰਸਾ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਫਰੰਟ ਲਾਈਨ
ਵਰਕਰ ਦਾ ਦਰਜਾ ਦਿੱਤਾ ਗਿਆ ਸੀ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਵੱਲੋਂ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਸੇਵਾ ਕੇਂਦਰ ਵਿੱਚ ਪੱਤਰਕਾਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ।
ਜਿਲ੍ਹਾ ਲੋਕ ਸੰਪਰਕ ਅਫਜ਼ਰ ਰਾਮ ਲੁਭਾਇਆ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਦੋਰਾਨ ਜਿਲ੍ਹਾ ਪਠਾਨਕੋਟ ਦੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਦੋਰਾਨ ਪੱਤਰਕਾਰਾਂ ਦੇ ਕਰੋਨਾ ਟੈਸਟ ਵੀ ਕੀਤੇ ਗਏ।ਜਿਲ੍ਹਾ ਪਠਾਨਕੋਟ ਦੇ ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਪ੍ਰਸੰਸਾ ਕੀਤੀ ਗਈ ਅਤੇ ਕਰੋਨਾ ਵੈਕਸੀਨ ਲਗਾਉਣ ਲਈ ਜੋ ਫਰੰਟਲਾਈਨ ਵਰਕਰ ਦਾ ਜੋ ਦਰਜ਼ਾ ਦਿੱਤਾ ਗਿਆ ਹੈ, ਉਸ ਲਈ ਧੰਨਵਾਦ ਵੀ ਕੀਤਾ ਗਿਆ।
ਜਿਲ੍ਹਾ ਲੋਕ ਸੰਪਰਕ ਅਫਸ਼ਰ ਨੇ ਕਿਹਾ ਕਿ ਪੱਤਰਕਾਰ ਜਿੱਥੇ ਸਮਾਜ ਦਾ ਚੋਥਾ ਮੰਨੇ ਜਾਂਦੇ ਹਨ ਅਤੇ ਜਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਵੱਲੋਂ ਕਰੋਨਾ ਕਾਲ ਦੋਰਾਨ ਅਪਣੀਆਂ ਜਿੰਮੇਦਾਰੀਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਨਿਭਾਅ ਰਹੇ ਹਨ। ਉਨ੍ਹਾਂ ਸਾਰੇ ਪੱਤਰਕਾਰ ਭਾਈਚਾਰੇ ਅੱਗੇ ਅਪੀਲ ਕਰਦਿਆਂ ਕਿਹਾ ਕਿ ਪੱਤਰਕਾਰ ਜੋ ਫਰੰਟਲਾਈਨ ਤੇ ਅਪਣੀਆਂ ਸੇਵਾਵਾਂ ਦਿੰਦੇ ਹਨ, ਉਹ ਕਵਰੇਜ਼ ਦੋਰਾਨ ਮਾਸਕ ਲਗਾ ਕੇ ਰੱਖਣ ਅਤੇ ਆਪਸੀ ਸਮਾਜਿਕ ਦੂਰੀ ਵੀ ਯਕੀਨੀ ਬਣਾਉਣ।
Punjab Post Daily Online Newspaper & Print Media