Tuesday, November 24, 2026

ਬੇਰੋਜ਼ਗਾਰ ਪ੍ਰਾਰਥੀ ਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਕਰਵਾਉਣ ਰਜ਼ਿਸਟਰੇਸ਼ਨ-ਡੀ.ਸੀ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਦੀ ਸਹੂਲਤ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਣ ਬੇਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨਲਾਈਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।
                            ਇਸ ਤੋਂ ਇਲਾਵਾ ਨਿਯੋਜਕ ਵੀ ਆਪਣੀ ਰਜਿਸਟ੍ਰੇਸ਼ਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਕੇ ਉਦਯੋਗਾਂ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਚੋਣ ਰਜਿਸਟਰਡ ਜਾਬ ਸੀਕਰ ਵਿਚੋਂ ਕਰ ਸਕਦੇ ਹਨ।ਇਸ ਤੋਂ ਇਲਾਵਾ ਇਸ ਸਮੇਂ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈਣਾ ਚਾਹੁੰਦੇ ਹਨ, ਉਹ ਆਪਣੀ ਬੇਨਤੀ ਰੋਜ਼ਗਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …