Tuesday, September 29, 2026

ਜਿਲੇ੍ ‘ਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ – ਵਧੀਕ ਡਿਪਟੀ ਕਮਿਸ਼ਨਰ

ਜਿਲੇ੍ਹ ਦੇ 37 ਹਸਪਤਾਲਾਂ ਨੂੰ ਕਰੋਨਾ ਦੇ ਇਲਾਜ਼ ਦੀ ਮਿਲੀ ਮਨਜ਼ੂਰੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲੇ੍ਹ ਵਿੱਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਸਪਲਾਈ ਵੀ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਨੇ ਜਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਹੋਣ ਸਮੇਂ ਹਪਸਤਾਲ ਵੱਲੋਂ ਆਕਸੀਜਨ ਜਾਂ ਬੈਡ ਦੀ ਕਮੀ ਦੱਸੀ ਜਾਂਦੀ ਹੈ ਤਾਂ ਉਹ ਤੁਰੰਤ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਵੇ।ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿਖੇ ਕਰੋਨਾ ਦੇ ਮਰੀਜਾਂ ਦੇ ਇਲਾਜ ਲਈ ਪੂਰੀ ਵਿਵਸਥਾ ਕੀਤੀ ਗਈ ਹੈ ਅਤੇ ਇਲਾਜ਼ ਕਰਵਾਉਣ ਲਈ ਇਥੇ ਦਾਖਲ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
                 ਅਗਰਵਾਲ ਨੇ ਦੱਸਿਆ ਕਿ ਜਿਲੇ੍ਹ ਦੇ 37 ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਦੀ ਮਨਜੂਰੀ ਮਿਲੀ ਹੋਈ ਹੈ।ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 89 ਕੇਂਦਰਾਂ ਤੇ ਕਰੋਨਾ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ 3 ਮੋਬਾਇਲ ਵੈਨਾਂ ਵਲੋਂ ਵੱਖ-ਵੱਖ ਥਾਂਵਾਂ ‘ਤੇ ਜਾ ਕੇ ਲੋਕਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ।ਕਰੋਨਾ ਪਾਜਟਿਵ ਆਏ ਮਰੀਜ਼ਾਂ ਨੂੰ ਸਰਕਾਰ ਵੱਲੋਂ ਮਿਸ਼ਨ ਫਤਿਹ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ ਜਾਂ ਜੁਕਾਮ ਦੀ ਸ਼ਿਕਾਇਤ ਹੈ ਤਾਂ ਉਹ ਤੁਰੰਤ ਆਪਣਾ ਟੈਸਟ ਕਰਵਾਏ।
               ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ 18 ਤੋਂ 44 ਸਾਲ ਦੇ ਉਸਾਰੀ ਕਿਰਤੀਆਂ ਨੂੰ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ।ਕਰੋਨਾ ਵੈਕਸੀਨ ਵਾਲੇ ਕੇਂਦਰ ’ਤੇ ਜਾਣ ਤੋਂ ਪਹਿਲਾਂ ਕੋਵਿਨ ਐਪ ‘ਤੇ ਆਪਣੇ ਆਪ ਨੂੰ ਰਜਿਸਟਰਡ ਜਰੂਰ ਕਰਵਾਉਣ।ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਇਕ ਦਿਨ ਖੱਬਾ ਅਤੇ ਇਕ ਦਿਨ ਸੱਜਾ ਪਾਸਾ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਪ੍ਰਸਾਸ਼ਨ ਦਾ ਪੂਰਾ ਸਹਿਯੋਗ ਕਰਨ ।ਅਗਰਵਾਲ ਨੇ ਕਿਹਾ ਕਿ ਜੇਕਰ ਅਸੀਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣਾ ਹੈ ਤਾਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀਆਂ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …