ਮਾਲੇਰਕੋਟਲਾ/ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਅੱਜ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ‘ਤੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਮਾਲੇਰਕੋਟਲਾ ਪਹੁੰਚੇ।ਜਿਥੇ ਉਨ੍ਹਾਂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਦੌਰਾਨ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ।
ਸ਼੍ਰੀਮਤੀ ਪੂਨਮ ਕਾਂਗੜਾ ਤੇ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਈਦ ਦੇ ਪਵਿੱਤਰ ਦਿਹਾੜੇ ‘ਤੇ ਸਾਨੂੰ ਆਪਣੀ ਅਤੇ ਆਪਣਿਆਂ ਦੀ ਸਲਾਮਤੀ ਤੇ ਸੁਰੱਖਿਆ ਲਈ ਕੋਰੋਨਾ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਤੇ ਅੱਲਾ ਅੱਗੇ ਦੁਆ ਕਰਦੇ ਹਾਂ ਕਿ ਇਹ ਔਖਾ ਸਮਾਂ ਜਲਦੀ ਨਿਕਲੇ ਅਤੇ ਸੰਸਾਰ ਵਿੱਚ ਆਪਸੀ ਭਾਈਚਾਰਾ, ਸੁੱਖ ਸ਼ਾਂਤੀ ਤੇ ਸਿਹਤਯਾਬੀ ਬਣੀ ਰਹੇ।
ਇਸ ਮੌਕੇ ਮੁਹੰਮਦ ਸਲੀਮ, ਸੁਲੇਮਾਨ, ਮੁਹੰਮਦ ਮਨੀਰ, ਬਸ਼ੀਰ, ਤਾਰਿਕ, ਸਰਦਾਰ ਅਲੀ, ਅਨਵਰ ਨਦੀਮ, ਸ਼ਾਕੀਤ ਅਲੀ, ਅਕਬਰੀ ਬੈਗਮ, ਇਕੱਰਾ ਬੈਗਮ, ਸੀਮਾ ਰਾਣੀ, ਅਰਾਧਨਾ, ਸ਼ਮਾ ਸਰੋਜ, ਨੀਸ਼ਾ ਖਾਨ, ਬਾਬੂ ਖਾਨ ਆਦਿ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media