ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਿੰਦਰ
ਸਿੰਘ ਸਿਵਲ ਸਰਜਨ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੱਛਲੇ ਸਾਲ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ।ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ-ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ਼ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਉਪਲੱਬਧ ਕਰਵਾਈ ਗਈ ਸੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ।ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਦੇਸ਼ ਭਰ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਨਵੇਂ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਨੂੰ ਇਨ੍ਹਾਂ ਦੀ ਖਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।
ਉਨ੍ਹਾਂ ਕੋਵਿਡ-19 ਮਰੀਜ਼ਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜਿਨ੍ਹਾਂ ਨੇ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।ਉਹ ਪਲਸ ਆਕਸੀਮੀਟਰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਜਮਾਂ ਕਰਵਾ ਦੇਣ ਤਾਂ ਜੋ ਸਿਹਤ ਵਿਭਾਗ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪਾਜ਼ਟਿਵ ਮਰੀਜ਼ਾਂ ਨੂੰ ਸੈਨੀਟਾਈਜ਼ ਕਰਕੇ ਪਲਸ ਆਕਸੀਮੀਟਰ ਉਪਲਬੱਧ ਕਰਵਾ ਸਕੇ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media