Monday, December 23, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 14 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
                 ਪ੍ਰਿੰਸੀਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਕੋਵਿਡ19 ਦੇ ਮੱਦੇਨਜ਼ਰ ਪ੍ਰਸ਼ਾਸ਼ਨ ਦੁਆਰਾ ਜਾਰੀ ਹਦਾਇਤਾਂ ਦਾ ਪਾਲਣਾ ਕਰਦਿਆਂ ਸੋਸਾਇਟੀ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਵੱਲੋਂ ਆਪਣੇ ਪੱਧਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ, ਜੋ ਕਿ ਪੂਰਾ ਸਾਲ ਜਾਰੀ ਰਹਿਣਗੇ।ਜਿਸ ਤਹਿਤ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਪ੍ਰੋ: ਇੰਦਰਾ, ਪ੍ਰੋ: ਊਸ਼ਾ, ਪ੍ਰੋ: ਅਨੀਤਾ, ਪ੍ਰੋ: ਨੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਦੇ ਉਪਦੇਸ਼ਾਂ ਅਤੇ ਫ਼ਲਸਫੇ ਬਾਰੇ ਵਿਚਾਰ ਪਗਟ ਕੀਤੇ।
                 ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਧਰਮ, ਕੌਮ ਅਤੇ ਮਜ਼ਲੂਮਾਂ ਲਈ ਦਿੱਤੀ ਗਈ ਸ਼ਹਾਦਤ ਮਹਾਨ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਅਤੇ ਬਾਣੀ ’ਚ ਪਰਪੱਕ ਰਹਿਣ ਦਾ ਉਪਦੇਸ਼ ਦਿੱਤਾ ਅਤੇ ਹਰੇਕ ਇਨਸਾਨ ਨੂੰ ਲੋੜਵੰਦਾਂ ਤੇ ਕਮਜ਼ੋਰਾਂ ਦੀ ਸਹਾਇਤਾ ਕਰਨ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …