ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ
ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਸਮਾਨਪੁਰ ਸਮੇਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਦਾ ਦੌਰਾ ਕੀਤਾ ਅਤੇ ਟੀਕਾਕਰਨ ਦੇ ਕੰਮ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਦੇ ਨਿਰਧਾਰਿਤ ਸਹਿ ਰੋਗਾਂ ਤੋਂ ਗ੍ਰਸਤ ਵਿਅਕਤੀਆਂ ਲਈ ਮੁਫਤ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਡਾ. ਗੀਤਾਂਜਲੀ ਨੇ ਦੱਸਿਆ ਕਿ ਸਿਹਤ ਬਲਾਕ ਦੇ ਪੰਜ ਟੀਕਾਕਰਨ ਕੇਂਦਰਾਂ ਵਿੱਚ ਕੁੱਲ 249 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ।ਮੁਜ਼ੱਫਰਪੁਰ ਵਿਚ 39, ਭਾਰਟਾ ਖੁਰਦ ਵਿਚ 20, ਜੱਬੋਵਾਲ ਵਿਚ 20, ਜਾਡਲਾ ਵਿਚ 30, ਰਾਹੋਂ ਵਿਚ 140 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media