Saturday, July 25, 2026

ਉਘੀ ਖੇਡ ਪ੍ਰਮੋਟਰ ਸੰਦੀਪ ਕੌਰ ਸੰਧੂ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 15 ਮਈ (ਸੰਧੂ) – ਉਘੀ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੀ ਸੂਬਾ ਪ੍ਰਧਾਨ ਮੈਡਮ ਸੰਦੀਪ ਕੌਰ ਵਿੱਕੀ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਿਤਾ ਅਮਰ ਸਿੰਘ ਸੰਧੂ (ਰਿਟਾ. ਐਸ.ਡੀ.ਓ) ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਖੇਡ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
                           ਟੀਮ ਦੇ ਚੀਫ ਪੈਟਰਨ ਪ੍ਰੋਫੈਸਰ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਪੈਟਰਨ ਮੈਡਮ ਹਰਜਿੰਦਰਪਾਲ ਕੌਰ ਕੰਗ, ਕੌਮਾਂਤਰੀ ਮਾਸਟਰ ਐਥਲੀਟ ਅਵਤਾਰ ਸਿੰਘ ਪੀ.ਪੀ, ਕਨਵੀਨਰ ਸੁਖਚੈਨ ਸਿੰਘ ਭੰਗੂ, ਅਵਤਾਰ ਸਿੰਘ ਜੀ.ਐਨ.ਡੀ.ਯੂ, ਪੀ.ਆਰ.ਓ ਜੀ.ਐਸ ਸੰਧੂ, ਅਜੀਤ ਸਿੰਘ ਰੰਧਾਵਾ, ਮੈਡਮ ਮਾਨਸੀ ਖੰਨਾ, ਮਹਿੰਦਰ ਸਿੰਘ ਵਿਰਕ, ਮੈਡਮ ਸੰਦੀਪ ਕੌਰ ਸੰਧੂ, ਅਨੁਭਵ ਵਰਮਾਨੀ, ਅਸ਼ੋਕ ਮਹਿਰਾ, ਗੁਲਸ਼ਨ ਮਹਿਰਾ ਆਦਿ ਦੇ ਵੱਲੋਂ ਸਵ. ਅਮਰ ਸਿੰਘ ਸੰਧੂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
                             ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵ. ਅਮਰ ਸਿੰਘ ਸੰਧੂ ਨਮਿਤ ਪਾਠ ਦੇ ਭੋਗ 21 ਮਈ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦੇ ਜੱਦੀ ਗ੍ਰਹਿ ਵਿਕਾਸ ਕਲੌਨੀ ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …