Friday, July 24, 2026

ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਨੇ ਲਾਪਤਾ ਮੰਤਰੀ ਹਾਜ਼ਰ ਹੋ ਦੇ ਨਾਅਰੇ ਲਗਾਉਂਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਤੋਂ ਸੜਕ ਤੱਕ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਜਿਕਰਯੋਗ ਹੈ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸੰਘਰਸ਼ ਦੇ 135ਵੇਂ ਦਿਨ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ‘ਤੇ ਬੇਰੁਜ਼ਗਾਰਾਂ ਦੀ ਸਾਰ ਨਾ ਲੈਣ ਦਾ ਦੋਸ਼ ਲਗਾਇਆ।ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਸ਼ਾਸ਼ਪਾਲ ਸਿੰਘ, ਗਗਨਦੀਪ ਕੌਰ ਅਤੇ ਤਰਲੋਚਨ ਸਿੰਘ ਨਾਗਰਾ ਨੇ ਕਿਹਾ ਕਿ ਬੇਰੁਜ਼ਗਾਰਾਂ ਨੇ 31 ਦਸੰਬਰ ਤੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਮੋਰਚਾ ਲਗਾਇਆ ਹੋਇਆ ਹੈ, ਪਰ ਫਿਰ ਵੀ ਸਾਡੀ ਕੋਈ ਸੁਣਵਾਈ ਨਹੀ ਹੋਈ।ਆਗੂਆਂ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦਾ ਚੋਣ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤੇ ਤੋਂ ਮੁੱਕਰ ਕੇ ਟਾਵਰ – ਟੈਂਕੀਆਂ ‘ਤੇ ਬੈਠੇ ਬੇਰੁਜ਼ਗਾਰਾਂ ਦੀ ਬਾਤ ਨਹੀਂ ਪੁੱਛ ਰਹੀ।ਓਹਨਾਂ ਕਿਹਾ ਕਿ 19 ਮਈ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਕੇ ਬੇਰੁਜ਼ਗਾਰਾਂ ਦੀ ਆਵਾਜ਼ ਸਰਕਾਰ ਤੱਕ ਪੁੰਹਚਾਈ ਜਾਵੇਗੀ।
                      ਇਸ ਮੌਕੇ ਅਮਨ ਸੇਖਾ, ਸੁਖਵੀਰ ਦੁਗਾਲ, ਕੁਲਵੰਤ ਲੌਂਗੋਵਾਲ, ਰਣਵੀਰ ਨਦਾਮਪੁਰ, ਹਰਸ਼ਰਨ ਸਿੰਘ, ਅਮਨ ਬਾਵਾ, ਜਗਜੀਤ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਕੌਰ, ਮਲਕਪ੍ਰੀਤ ਕੌਰ, ਅਲਕਾ ਰਾਣੀ, ਸੰਦੀਪ ਗਿੱਲ, ਗੁਰਮੇਲ ਸਿੰਘ, ਜਗਸੀਰ ਸਿੰਘ, ਅਵਤਾਰ ਹਰੀਗੜ੍ਹ, ਜਸਵੰਤ ਸਿੰਘ, ਪਰਵਿੰਦਰ ਬੰਦੇਸ਼ਾ, ਸਸ਼ਪਾਲ ਸਿੰਘ, ਸੰਦੀਪ ਸਿੰਘ, ਜਗਸੀਰ ਜ਼ੀਦਾ, ਤਰਲੋਚਨ ਸਿੰਘ ਅਤੇ ਪ੍ਰਿਤਪਾਲ ਕੌਰ ਆਦਿ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …