ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਅੱਜ ਪਠਾਨਕੋਟ ਸਿਟੀ ਅੰਦਰ ਸੈਨੀਟਾਈਜੇਸ਼ਨ ਦੇ ਕਾਰਜ਼ ਦੀ
ਸ਼ੁਰੂਆਤ ਕੀਤੀ।ਅੱਜ ਦੋ ਟ੍ਰੈਕਟਰ ਮਾਊਟੈਂਡ ਪੰਪ ਅਤੇ ਫਾਇਰ ਬਿਗ੍ਰੇਡ ਦੀ ਗੱਡੀ ਦੀ ਸਹਾਇਤਾ ਨਾਲ ਬਾਲਮੀਕਿ ਚੋਕ ਪਠਾਨਕੋਟ ਤੋਂ ਸੈਨੀਟਾਈਜੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਉਨਾਂ ਨੇ ਘਰਥੋਲੀ ਮੁਹੱਲੇ ਵਿੱਚੋਂ ਨਿਕਲਣ ਵਾਲੇ ਨਿਕਾਸੀ ਨਾਲੇ ਦੀ ਸਾਫ ਸਫਾਈ ਦੇ ਕਾਰਜ਼ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਨਾਲ ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਅਜੈ ਕੁਮਾਰ ਡਿਪਟੀ ਮੇਅਰ ਨਗਰ ਨਿਗਮ ਪਠਾਨਕੋਟ, ਅਸ਼ੀਸ਼ ਵਿੱਜ, ਰਾਕੇਸ਼ ਕੁਮਾਰ ਬੱਬਲੀ ਕੌਂਸਲ, ਚਰਨਜੀਤ ਸਿੰਘ ਹੈਪੀ ਕੌਂਸਲਰ, ਸੁਰਿੰਦਰ ਬਿੱਲਾ, ਧਰਮਪਾਲ ਪੱਪੂ, ਸੰਨੀ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਇਸ ਸਮੇਂ ਕਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ ਜੋ ਕਿ ਪਹਿਲਾਂ ਨਾਲੋਂ ਜਿਆਦਾ ਖਤਰਨਾਕ ਹੈ।ਉਨ੍ਹਾਂ ਕਿਹਾ ਕਿ ਕਰੋਨਾ ਦੇ ਵੱਧ ਰਹੇ ਮਰੀਜਾਂ ਦੀ ਸੰਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਹਿਰ ਅੰਦਰ ਸੈਨੀਟਾਈਜੇਸ਼ਨ ਦਾ ਕੰਮ ਅੱਜ ਤੋਂ ਸ਼ਰੂ ਕਰ ਦਿੱਤਾ ਗਿਆ ਹੈ।ਸਭ ਤੋਂ ਪਹਿਲਾ ਏ.ਪੀ.ਕੇ ਰੋਡ, ਢਾਂਗੂ ਰੋਡ, ਸੈਲੀ ਰੋਡ, ਮੁੱਖ ਮਾਰਗਾਂ ਨੂੰ ਕਵਰ ਕਰਨਗੇ ਅਤੇ ਛੋਟੇ ਟ੍ਰੈਕਟਰ ਮਾਊਂਟੈਡ ਪੰਪਾਂ ਨਾਲ ਗਲੀਆਂ ਮੁਹੱਲਿਆਂ ਦੀ ਸੈਨੀਟਾਈਜੇਸ਼ਨ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਪੂਰੇ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ਨੂੰ ਸੈਨੀਟਾਈਜ਼ ਕੀਤਾ ਜਾਵੇਗਾ।ਉਨਾਂ ਲੋਕਾਂ ਨੂੰ ਵੀ ਅਪੀਲ ਹੈ ਕਿ ਗਲੀਆਂ ਮੁਹੱਲਿਆਂ ਵਿੱਚ ਸਾਫ ਸਫਾਈ ਦਾ ਧਿਆਨ ਰੱਖਣ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media