ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ
ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਨਲਾਈਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ, ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।
ਇਸ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ।ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਮੈਡਮ ਮਨਧੀਰ ਕੌਰ ਦੀ ਅਗਵਾਈ ਹੇਠ ਸ਼ਿਵੀ ਰਾਣੀ ਜਮਾਤ ਬਾਰ੍ਹਵੀਂ ਨੇ ਪਹਿਲਾ, ਲਵਪ੍ਰੀਤ ਕੌਰ ਜਮਾਤ ਗਿਆਰ੍ਹਵੀਂ ਨੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਸਾਹਿਬ ਜੀ ਦੇ ਜੀਵਨ, ਫ਼ਲਸਫ਼ੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media