Wednesday, September 2, 2026

ਕਪੂਰਥਲਾ ਪੁਲਿਸ ਨੇ 1100 ਲੋੜਵੰਦ ਪਰਿਵਾਰਾਂ ਨੂੰ ਪਹੁੰਚਾਇਆ ਭੋਜਨ – ਐਸ.ਐਸ.ਪੀ

ਥਾਣਿਆਂ ਦੇ ਖੇਤਰ ਅਨੁਸਾਰ 15 ਵਿਸ਼ੇਸ਼ ਟੀਮਾਂ ਦਾ ਗਠਨ

ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਕੋਵਿਡ ਕਾਰਨ ਲੱਗੇ ਕਰਫਿਊ ਦੌਰਾਨ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਰਾਸ਼ਨ ਤੇ ਪੱਕਿਆ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਭੋਜਨ ਹੈਲਪਲਾਇਨ’ ਤਹਿਤ ਕਪੂਰਥਲਾ ਜਿਲ੍ਹੇ ਵਿਚ 1100 ਪਰਿਵਾਰਾਂ ਨੂੰ ਸੁੱਕੀ ਰਸਦ ਤੇ ਪੱਕਿਆ ਭੋਜਨ ਉਪਲੱਬਧ ਕਰਵਾਇਆ ਗਿਆ ਹੈ।
                  ਐਸ.ਐਸ.ਪੀ ਕਪੂਰਥਲਾ ਸ਼੍ਰੀਮਤੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀ.ਜੀ.ਪੀ ਦਿਨਕਰ ਗੁਪਤਾ ਵਲੋਂ ਲੋੜਵੰਦਾਂ ਦੀ ਮਦਦ ਲਈ ਹੈਲਪਲਾਇਨ ਨੰਬਰ 181 ਤੇ 112 ਜਾਰੀ ਕੀਤੇ ਗਏ ਹਨ, ਜਿਸ ਤਹਿਤ 15 ਮਈ ਤੋਂ ਹੀ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣ ਤੇ ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਨੂੰ ਘਰ ਤੱਕ ਖਾਣਾ ਪਹੁੰਚਾਉਣ ਦੀ ਸੁਵਿਧਾ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 15 ਥਾਣਿਆਂ ਦੇ ਖੇਤਰ ਅਨੁਸਾਰ 15 ਹੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ‘ਭੋਜਨ ਹੈਲਪਲਾਇਨ’ ਉਪਰ ਪ੍ਰਾਪਤ ਸੰਦੇਸ਼ ਅਨੁਸਾਰ ਲੋੜਵੰਦ ਨਾਲ ਤੁਰੰਤ ਸੰਪਰਕ ਕਰਕੇ ਉਸ ਨੂੰ ਪੱਕਿਆ ਭੋਜਨ ਮੁਹੱਈਆ ਕਰਵਾ ਰਹੇ ਹਨ।ਇਹ ਹੈਲਪਲਾਇਨ ਹਫਤੇ ਦੇ ਸਾਰੇ ਦਿਨ 24 ਘੰਟੇ ਕੰਮ ਕਰਦੀ ਹੈ।
                         ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਵਿਸ਼ੇਸ਼ ਕਰਕੇ ਜਿਲ੍ਹੇ ਅੰਦਰ ਝੁੱਗੀਆਂ ਝੌਂਪੜੀਆਂ ਤੇ ਹੋਰਨਾਂ ਕਮਜ਼ੋਰ ਤਬਕੇ ਵਾਲੇ ਖੇਤਰਾਂ ਅੰਦਰ ਆਪ ਪਹੁੰਚ ਕੀਤੀ ਜਾ ਰਹੀ ਹੈ।ਹਰ ਥਾਣੇ ਅੰਦਰ ਖਾਣਾ ਤਿਆਰ ਕਰਨ ਵਾਲੀਆਂ ਮੈਸਾਂ ਵਿਚ ਵੀ ਭੋਜਨ ਤਿਆਰ ਕਰਨ ਦੀ ਸਮਰੱਥਾ ਵਧਾਈ ਜਾ ਰਹੀ ਹੈ।ਉਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪੰਜਾਬ ਪੁਲਿਸ ਦੀ ਹੈਲਪਲਾਇਨ ਉੱਪਰ ਸੰਪਰਕ ਕਰਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …