Friday, October 18, 2024

ਪਰਕਸ ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਤੇ ਅੰਮ੍ਰਿਤਸਰ ਵਿਕਾਸ ਮੰਚ

Old Photographs

ਵਲੋਂ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਕ ਸਾਂਝੇ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਅਤੇ ਅੰਮ੍ਰਿਤਸਰ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਕੁਲਵੰਤ ਸਿੰਘ ਅਣਖੀ, ਇੰਜ. ਦਲਜੀਤ ਸਿੰਘ ਕੋਹਲੀ, ਅੰਮ੍ਰਿਤ ਲਾਲ ਮੰਨਣ, ਪ੍ਰਧਾਨ ਮਨਮੋਹਨ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਮੀਤ ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ, ਗਿਆਨ ਸਿੰਘ ਸੱਗੂ, ਜਨਰਲ ਸਕੱਤਰ ਨਿਸ਼ਾਨ ਸਿੰਘ ਸੋਹੀ ਤੇ ਸਮੂਹ ਮੈਂਬਰਾਨ ਨੇ ਕਿਹਾ ਕਿ ਵੇਦਾਤੀਂ ਬਹੁਤ ਹੀ ਸੂਝਵਾਨ ਤੇ ਉਚ ਕੋਟੀ ਦੇ ਵਿਦਵਾਨ ਸਨ।ਉਹ ਗੁਰਬਾਣੀ ਦੀ ਵਿਆਕਰਣ ਤੇ ਟੀਕਾਕਾਰੀ ਦੇ ਮਾਹਿਰ ਤੇ ਉਨ੍ਹਾਂ ਸਮੇਂ-ਸਮੇਂ ਲੇਖ ਲਿਖਣ ਤੋਂ ਇਲਾਵਾ ਪੁਸਤਕਾਂ ਵੀ ਲਿਖੀਆਂ।ਉਨ੍ਹਾਂ ਨੇ ਗੁਰਬਿਲਾਸ ਪਾਤਸ਼ਾਹੀ ਛੇਵੀਂ ਦੀ ਸੰਪਾਦਨਾ ਕੀਤੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਨ੍ਹਾਂ ਦੀ ਪੁਸਤਕ ਗੁਰਬਾਣੀ ਨਿਯਮਾਵਲੀ ਪ੍ਰਕਾਸ਼ਿਤ ਹੋ ਚੁੱਕੀ ਹੈ ਤੇ ਨਿਤਨੇਮ ਦੀਆਂ ਬਾਣੀਆਂ ਸਟੀਕ ਛਪਾਈ ਅਧੀਨ ਹੈ।
                  ਸਾਬਕਾ ਜਥੇਦਾਰ ਸੁਸਾਇਟੀ ਅਤੇ ਮੰਚ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹੁੰਦੇ ਰਹੇ।ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ, ਪ੍ਰਸਾਰ ਤੇ ਸਾਹਿਤਕ ਕਾਰਜ਼ਾਂ ਲਈ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
                   ਉਨ੍ਹਾਂ 21 ਮਾਰਚ 2010 ਦੇ ਸੁਸਾਇਟੀ ਵਲੋਂ ਕਰਵਾਏ ਕਵੀ ਦਰਬਾਰ ਤੇ ਅਸਟਰੇਲੀਆ ਨਿਵਾਸੀ ਗਿਆਨੀ ਸੰਤੋਖ ਸਿੰਘ ਨਾਲ ਰੂ-ਬਰੂ ਸਮਾਗਮ ਦੀ ਪ੍ਰਧਾਨਗੀ ਵੀ ਕੀਤੀ ਸੀ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …