ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਜੇਲਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਸ੍ਰੀ ਸੋਹਣ ਸਿੰਘ ਠੰਡਲ ਨੇ ਫਤਹਿਪੁਰ ਝਬਾਲ ਰੋਡ ਅੰਮ੍ਰਿਤਸਰ ਵਿਖੇ ਬਣ ਰਹੀ ਨਵੀਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ।ਇਸ ਮੌਕੇ ਸ੍ਰੀ ਆਰ.ਕੇ ਸ਼ਰਮਾ ਜੇਲ੍ਹ ਸੁਪਰਡੈਂਟ ਤੇ ਸ੍ਰੀ ਜਸਬੀਰ ਸੰਘ ਸੋਢੀ ਐਕਸੀਅਨ ਪੀ.ਡਬਲਿਊ.ਡੀ ਸਮੇਤ ਸਬੰਧਿਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਕੈਬਨਿਟ ਵਜ਼ੀਰ ਸ੍ਰੀ ਠੰਡਲ ਨੇ 132 ਕਰੋੜ ਦੀ ਲਾਗਤ ਨਾਲ ਬਣ ਰਹੀ ਨਵੀਂ ਕੇਂਦਰੀ ਜੇਲ ਦਾ ਨਿਰੀਖਣ ਕਰਦਿਆਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਨੂੰ ਮਿਥੇ ਸਮੇਂ ਅੰਦਰ ਸੁਚਾਰੂ ਢੰਗ ਨਾਲ ਪੂਰਾ ਕਰਨ।ਇਸ ਮੌਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੀ ਬਣ ਰਹੀ ਜੇਲ੍ਹ ਦਾ ਲਗਭਗ 50 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਅਪ੍ਰੈਲ 2015 ਤਕ ਜੇਲ ਬਣਾਉਣ ਦਾ ਕੰਮ ਨੇਪਰੇ ਚਾੜ੍ਹ ਲਿਆ ਜਾਵੇਗਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …