ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ
ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਜਥੇਦਾਰ ਵੇਦਾਂਤੀ ਦਾ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਦੀ ਤਰਫ਼ੋਂ ਅੱਜ ਭਾਈ ਅਜੈਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਨੇ ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media