ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਸਹਾਇਕ ਰਜਿਸਟਰਾਰ ਡਾ. ਪਵਨ ਕੁਮਾਰ ਸੰਗਰੂਰ ਨੂੰ ਪੀ.ਟੀ.ਯੂ ਦਾ
ਡਿਪਟੀ ਰਜਿਸਟਰਾਰ ਬਣਨ ‘ਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਗੱਲਬਾਤ ਕਰਦਿਆਂ ਡਾ. ਪਵਨ ਕੁਮਾਰ ਨੇ ਦੱਸਿਆ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਦੀ ਨਿਯੁੱਕਤੀ ਅਕਾਲ ਕਾਲਜ ਆਫ਼ ਬੀ.ਫ਼ਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਬਤੌਰ ਲੈਕਚਰਾਰ ਹੋਈ ਸੀ।ਉਸ ਤੋਂ ਕੁੱਝ ਸਮੇਂ ਬਾਅਦ ਉਹ ਪੀ.ਟੀ.ਯੂ ਜਲੰਧਰ ਵਿਖੇ ਸਹਾਇਕ ਰਜਿਸਟਰਾਰ ਵਜੋਂ ਨਿਯੁਕਤ ਹੋਏ।ਹੁਣ ਡਿਪਟੀ ਰਜਿਸਟਰਾਰ ਵਜੋਂ ਪਦ ਉਨਤ ਹੋਣ ਉਪਰੰਤ ਉਹ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।ਇੱਥੇ ਆ ਕੇ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੁੰਦੀ ਹੈ, ਕਿਉਂਕਿ ਪਿਛੋਕੜ ਉਨ੍ਹਾਂ ਦਾ ਸੰਗਰੂਰ ਹੈ।ਉਨ੍ਹਾਂ ਕਿਹਾ ਕਿ ਉਹ ਨਵੀਂ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਬਾਬਾ ਗੁਰਮੇਲ ਸਿੰਘ ਰਾਜਸਥਾਨੀ, ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਹੋਰ ਮੋਹਤਬਰ ਸ਼ਖਸੀਅਤਾਂ ਮੌਜ਼ੂਦ ਸਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media