ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਹੋਣਹਾਰ ਵਿਦਿਆਰਥਣ ਹਰਮਨ
ਸ਼ਰਮਾ ਪੁੱਤਰੀ ਪੱਤਰਕਾਰ ਹਰਜੀਤ ਸ਼ਰਮਾ ਅਤੇ ਰਿਤੂ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜ਼ੇ `ਚੋਂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।ਹਰਮਨ ਸ਼ਰਮਾ ਨੇ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ, ਕੰਪਿਊਟਰ ਸਾਇੰਸ ਅਤੇ ਵੈਲਕਮ ਲਾਈਫ ਵਿਸ਼ਿਆਂ `ਚੋਂ ਸ਼ਤ ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।ਜਦਕਿ ਸਮਾਜਿਕ ਸਿੱਖਿਆ ਅਤੇ ਡਰਾਇੰਗ ਵਿਸ਼ਿਆਂ `ਚੋਂ 100 `ਚੋਂ 95 ਅੰਕ ਪ੍ਰਾਪਤ ਕੀਤੇ ਹਨ।
ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਨੇ ਵਿਦਿਆਰਥਣ ਹਰਮਨ ਸ਼ਰਮਾ ਦੀ ਇਸ ਪ੍ਰਾਪਤੀ `ਤੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਪਰਿਵਾਰਕ ਮੈਂਬਰਾਂ ਨੇ ਹਰਮਨ ਸ਼ਰਮਾ ਦਾ ਮੂੰਹ ਮਿੱਠਾ ਕਰਵਾਇਆ। ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ `ਤੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media