Sunday, September 27, 2026

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਪ੍ਰਿੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨਾਂ੍ਹ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਲੜੀ ਤਹਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ।
                   ਪ੍ਰਿੰਸੀਪਲ ਡਾ: ਭੋਮਾ ਨੇ ਦੱਸਿਆ ਕਿ ਹੁਣ ਤੱਕ ਕਾਲਜ ਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਭਾਸ਼ਣ, ਪੇਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ, ਜਿਸ ਵਿਚ ਵਿਦਿਆਰਥੀਆਂ ਵਲੋ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ।ਆਉਣ ਵਾਲੇ ਸਮੇਂ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਕਈ ਤਰਾ੍ਹ ਦੇ ਪ੍ਰੋਗਰਾਮ ਉਲੀਕੇ ਗਏ ਹਨ।ਉਨਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਮਨੁੱਖਤਾ ਭਲਾਈ ਅਤੇ ਵਿਕਾਸ ਦੇ ਸਿਧਾਂਤ ਨਾਲ ਸਬੰਧਤ ਹੈ।
                     ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ: ਮਨਜੀਤ ਕੌਰ ਨੇ ਇਸ ਸਮਾਗਮ ਦੇ ਪ੍ਰਬੰਧਕ ਵਜੋਂ ਭੂਮਿਕਾ ਨਿਭਾਉਦਿਆਂ ਗੁਰੂ ਜੀ ਦੇ ਜੀਵਨ ਅਤੇ ਬਾਣੀ ਸਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਇਸ ਆਨਲਾਈਨ ਸਮਾਗਮ ਵਿਚ ਪੋ੍ਰਫੈਸਰ ਰੁਪਿੰਦਰਜੀਤ ਕੌਰ ਅਤੇ ਪ੍ਰ੍ਰਫੈਸਰ ਜਤਿੰੰਦਰ ਕੌਰ ਵੀ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …