ਚੰਡੀਗੜ੍ਹ, 21 ਮਈ (ਪ੍ਰੀਤਮ ਲੁਧਿਆਣਵੀ) – ਸਾਹਿਤਕ ਖੇਤਰ ਦੀ ਮਹਾਨ ਸਖਸ਼ੀਅਤ ਡਾ. ਵਿਦਵਾਨ ਸਿੰਘ ਸੋਨੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ
ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਪਾਲ ਕੌਰ (70) ਦਾ ਬੀਤੀ 14 ਮਈ ਨੂੰ ਦਿਹਾਂਤ ਹੋ ਗਿਆ।ਸ੍ਰੀਮਤੀ ਸੁਰਿੰਦਰ ਪਾਲ ਕੌਰ ਜਾਣੀ-ਪਛਾਣੀ ਲੇਖਿਕਾ ਤੇ ਵਾਤਾਵਰਣ ਪ੍ਰੇਮੀ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਦੇ ਮਾਤਾ ਜੀ ਸਨ।ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ 23 ਮਈ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-3, ਅਰਬਨ ਅਸਟੇਟ ਪਟਿਆਲਾ ਵਿਖੇ ਦੁਪਹਿਰ 1 ਵਜੇ ਹੋਵੇਗੀ।ਪਰਿਵਾਰ ਵਲੋਂ ਇਸ ਸਮੇਂ ਫੁੱਲਾਂ ਦੇ ਪੌਦਿਆਂ ਦਾ ਲੰਗਰ ਵੀ ਲਾਇਆ ਜਾਵੇਗਾ।
ਇਸੇ ਦੌਰਾਨ ਪ੍ਰਧਾਨ ਤੇ ਪ੍ਰਸਿੱਧ ਗੀਤਕਾਰ ਲਾਲ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿਝ ਅਤੇ ਮੁੱਖ ਸੰਪਾਦਕ ਨਸੀਬ ਸਿੰਘ ਸੇਵਕ ਤੇ ਸੰਪਾਦਕ ਜਸਪਾਲ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਅਦਾਰਾ ਭਾਈ ਦਿੱਤ ਸਿੰਘ ਮਾਸਿਕ ਪੱਤ੍ਰਿਕਾ ਦੀ ਆਨਲਾਈਨ ਸਾਂਝੀ ਇਕੱਤਰਤਾ ਹੋਈ।ਜਿਸ ਵਿੱਚ ਦੋਵਾਂ ਸੰਸਥਾਵਾਂ ਦੇ ਪੰਜਾਬ ਦੇ ਕੋਨੇ-ਕੋਨੇ ਤੋਂ ਅਨੇਕਾਂ ਸਾਥੀਆਂ ਵੱਲੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਦੁੱਖੀ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ਣ ਲਈ ਅਕਾਲ-ਪੁਰਖ ਨੂੰ ਦੁਆਵਾਂ ਕੀਤੀਆਂ ਗਈਆਂ।
ਦੋਵਾਂ ਸੰਸਥਾਵਾਂ ਨੇ ਆਪਣੇ ਸਾਹਿਤਕਾਰ ਸਾਥੀ ਡਾ. ਵਿਦਵਾਨ ਸਿੰਘ ਸੋਨੀ ਅਤੇ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ‘ਚ ਉਹ ਸਭ ਉਨਾਂ ਦੇ ਨਾਲ ਖੜ੍ਹੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media