Wednesday, July 22, 2026

ਸਫਾਈ ਕਰਮਚਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ – ਇੰਦਰਜੀਤ ਸਿੰਘ ਸਫਾਈ ਕਰਮਚਾਰੀ ਸਾਡੇ ਅਸਲ ਕਰੋਨਾ ਯੋਧੇ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੇ ਅਸਲ ਯੋਧੇ ਸਾਡੇ ਸਫਾਈ ਕਰਮਚਾਰੀ ਹਨ, ਜੋ ਕਿ ਕਰੋਨਾ ਮਹਾਂਮਾਰੀ ਦੋਰਾਨ ਸਾਡੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਅਧਿਕਾਰੀਆਂ ਕੋਲੋ ਵਿਭਾਗਾਂ ਵਿੱਚ ਖਾਲੀ ਪਈਆਂ ਸਫਾਈ ਕਰਮਚਾਰੀਆਂ ਦੀਆਂ ਪੋਸਟਾਂ ਸਬੰਧੀ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਖਾਲੀ ਪਈਆਂ ਸਾਰੀਆਂ ਸਫਾਈ ਕਰਮਚਾਰੀਆਂ ਦੀਆਂ ਪੋਸਟਾਂ ਤੁਰੰਤ ਭਰੀਆਂ ਜਾਣ।
                 ਇੰਦਰਜੀਤ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਗੁਰੂ ਨਾਨਕ ਦੇਵ ਹਸਪਤਾਲ ਦੇ ਡਾ: ਨਰਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਠੇਕੇ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੇ ਈ.ਪੀ.ਐਫ ਨੰਬਰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਠੇਕੇਦਾਰ ਵਲੋਂ ਸਫਾਈ ਕਰਮਚਾਰੀਆਂ ਦੇ ਅੰਸ਼ਦਾਨ ਨੂੰ ਈ.ਪੀ.ਐਫ ਵਿੱਚ ਪਾਉਣ ਦੀ ਨਿਗਰਾਨੀ ਕੀਤੀ ਜਾਵੇ ਅਤੇ ਜਿਸ ਠੇਕੇਦਾਰ ਵਲੋਂ ਇਹ ਕੰਮ ਨਹੀ ਕੀਤਾ ਜਾ ਰਿਹਾ ਉਸ ਦਾ ਕੰਟਰੈਕਟ ਤੁਰੰਤ ਰੱਦ ਕੀਤਾ ਜਾਵੇ।
ਮੀਟਿੰਗ ਦੋਰਾਨ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਪੁਲੀਸ ਸਟੇਸ਼ਨਾਂ, ਗੁਰੂ ਨਾਨਕ ਦੇਵ ਹਸਪਤਾਲ ਅਤੇ ਬਲਾਕਾਂ ਵਿੱਚ ਤਾਇਨਾਤ ਸਫਾਈ ਕਰਮਚਾਰੀਆਂ ਦੀ ਸੂਚੀ ਵੀ ਸਬੰਧਤ ਅਫਸਰਾਂ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਸਬੰਧੀ ਵੀ ਵਿਚਾਰੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਤੁਰੰਤ ਹੱਲ ਕਰਨ ਲਈ ਆਦੇਸ਼ ਦਿੱਤੇ।
                 ਇਸ ਮੀਟਿੰਗ ਵਿਚ ਮੈਡਮ ਜਸਵੰਤ ਕੋਰ ਏ.ਡੀ.ਸੀ.ਪੀ, ਬਲਦੇਵ ਸਿੰਘ ਡੀ.ਐਸ.ਪੀ, ਡਾ: ਅਮਰਜੀਤ ਸਿੰਘ ਪਸ਼ੂ ਪਾਲਣ ਵਿਭਾਗ, ਅਮਨਦੀਪ ਸਿੰਘ ਕਾਰਜਕਾਰੀ ਅਫਸਰ ਐਮ.ਸੀ ਮਜੀਠਾ, ਸੰਤੋਖ ਸਿੰਘ ਲੇਬਰ ਵਿਭਾਗ, ਹਰਦੀਪ ਸਿੰਘ ਈ.ਪੀ.ਐਫ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …