ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਦੇ ਮੁੱਖ ਦਫਤਰ ਅੰਮ੍ਰਿਤਸਰ ਪੁੱਜਣ ‘ਤੇ ਜਿਲ੍ਹਾ ਫਿਰੋਜਪੁਰ ਇਕਾਈ ਦੇ
ਪ੍ਰਧਾਨ ਨਿੱਕਾ ਸਿੰਘ ਅਤੇ ਖਜ਼ਾਨਚੀ ਸਤੀਸ਼ ਕੁਮਾਰ ਦਾ ਜਿਲ੍ਹਾ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਰਾਜੇਸ਼ ਕੌਂਡਲ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੌਹਾਨ ਤੇ ਸਕੱਤਰ ਸੁਨੀਲ ਗੁਪਤਾ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।ਜਰਨਲਿਸਟਸ ਐਸੋਸੀਏਸ਼ਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ ਨਿੱਕਾ ਸਿੰਘ ਨੂੰ ਐਸੋਸੀਏਸ਼ਨ ਪ੍ਰਤੀ ਵਧੀਆ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਨਾਲ ਨਿਵਾਜ਼ਿਆ।ਰਾਜੇਸ਼ ਕੌਂਡਲ ਨੇ ਕਿਹਾ ਕਿ ਉਨਾਂ ਨੂੰ ਨਿੱਕਾ ਸਿੰਘ ਵਰਗੇ ਸਾਥੀਆਂ ‘ਤੇ ਮਾਣ ਹੈ ਜੋ ਪੱਤਰਕਾਰਾਂ ਦੇ ਹੱਕਾਂ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ।
ਨਿੱਕਾ ਸਿੰਘ ਨੇ ਕਿਹਾ ਕਿ ਮਾਣ ਸਨਮਾਨ ਲਈ ਉਹ ਐਸੋਸੀਏਸ਼ਨ ਦੇ ਸ਼ੁਕਰਗੁਜ਼ਾਰ ਹਨ ਅਤੇ ਅੱਗੇ ਵੀ ਇਸੇ ਤਰਾਂ ਪੱਤਰਕਾਰ ਭਾਈਚਾਰੇ ਦੀ ਬਿਹਤਰੀ ਲਈ ਕਾਰਜ਼ਸ਼ੀਲ ਰਹਿਣਗੇ।
ਇਸ ਮੌਕੇ ਪ੍ਰੈਸ ਸੰਘਰਸ਼ ਮਨੀ ਖੋਸਲਾ ਖਜਾਨਚੀ ਤੇ ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media