ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਉਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ।ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਸ ਬਿਮਾਰੀ ਦੀ ਰੋਕਥਾਮ ਲਈ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਬਲੈਕ ਫੰਗਸ ਦੀ ਰੋਕਥਾਮ ਲਈ ਆਕਸੀਜਨ ਸਿਲੰਡਰਾਂ ਦੇ ਨਾਲ ਲੱਗੀ ਹੋਈ ਹਿਮਊਡੀਫਾਇਰ ਬੋਤਲ ਵਿਚ ਸਲਾਈਨ/ਡਿਸਟਿਲ ਵਾਟਰ ਨੂੰ ਹਰੇਕ 12 ਘੰਟੇ ਬਾਅਦ ਸਟਰਲਾਈਜ਼ ਢੰਗ ਨਾਲ ਬਦਲਿਆ ਜਾਵੇ ਅਤੇ ਇਸ ਦਾ ਮੁਕੰਮਲ ਰਿਕਾਰਡ ਡਿਊਟੀ ਡਾਕਟਰ ਤੋਂ ਚੈਕ ਕਰਵਾ ਕੇ ਰਜਿਸਟਰ ਵਿਚ ਰੱਖਿਆ ਜਾਵੇ।ਇਸੇ ਤਰ੍ਹਾਂ ਜਿਨ੍ਹਾਂ ਹਸਪਤਾਲਾਂ ਵਿਚ ਆਕਸੀਜਨ ਕੰਸਟ੍ਰੇਟਰ ਦਾ ਇਸਤੇਮਾਲ ਹੋ ਰਿਹਾ ਹੈ, ਉਹ ਇਕ ਮਰੀਜ਼ ਤੋਂ ਦੂਜੇ ਮਰੀਜ਼ ਨੂੰ ਇਨ੍ਹਾਂ ਦਾ ਇਸਤੇਮਾਲ ਕਰਨ ਤੋਂ ਪਹਿਲਾਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਸਟਰਲਾਈਜ਼ ਕਰਕੇ ਇਸ ਦਾ ਮੁਕੰਮਲ ਰਿਕਾਰਡ ਡਿਊਟੀ ਡਾਕਟਰ ਤੋਂ ਚੈਕ ਕਰਵਾ ਕੇ ਰਜਿਸਟਰ ਵਿੱਚ ਰੱਖਣਗੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਮਰੀਜ਼ ਨੂੰ ਬਲੈਕ ਫੰਗਸ ਬਿਮਾਰੀ ਹੋ ਜਾਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਡਿਪਟੀ ਮੈਡੀਕਲ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨੂੰ ਦਿੱਤੀ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …