Monday, December 23, 2024

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ

104 ਹੈਲਪਲਾਈਨ ਅਤੇ ਡੀ.ਸੀ ਦਫਤਰ ਵਿਖੇ ਦਰਜ਼ ਕਰਵਾਈ ਜਾ ਸਕਦੀ ਹੈ ਸ਼ਿਕਾਇਤ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
           ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸੋਸ਼ਣ ਕਰਦਾ ਹੈ ਤਾਂ ਜਿਲ੍ਹਾ ਪ੍ਰਸਾਸ਼ਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ।ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
                      ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ।ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਹੀਂ ਉਠਾਉਣਗੇ।
                    ਡਿਪਟੀ ਕਮਿਸਨਰ ਨੇ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ, ਪਰ ਸਿਸਟਮ ਵਿੱਚ ਕੁੱਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।
                   ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ।ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸਨਰ ਦੇ ਦਫਤਰ ਵਿਖੇ ਦਰਜ਼ ਕਰਵਾਈ ਜਾ ਸਕਦੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …