ਗੋਨਿਆਣਾ ਖੁਰਦ, 21 ਮਈ (ਪੱਤਰ ਪ੍ਰੇਰਕ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਤੇ ਮਿਡਲ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ‘ਚ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਸਾਰੇ 25 ਵਿਦਿਆਰਥੀ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ।ਜਿੰਨ੍ਹਾਂ ਵਿਚੋਂ ਲਵਪ੍ਰੀਤ ਕੌਰ, ਜਸ਼ਨਦੀਪ ਕੌਰ, ਪ੍ਰਦੀਪ ਸਿੰਘ, ਰਣਜੋਧਵੀਰ ਸਿੰਘ ਤੇ ਗੁਰਦਿੱਤਾ ਸਿੰਘ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ।
ਇਸੇ ਤਰਾਂ ਦਸਵੀਂ ਦੇ ਵੀ ਸਾਰੇ 27 ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ।ਜਿੰਨ੍ਹਾਂ ਵਿੱਚ ਅੰਜ਼ਨਾ ਕੁਮਾਰੀ, ਗਗਨਦੀਪ ਕੌਰ, ਜਯੋਤੀ, ਰਮਨਦੀਪ ਕੌਰ, ਵੀਰਪਾਲ ਕੌਰ, ਤੇ ਸੋਨੂੰ ਸਿੰਘ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਸਮੁੱਚਾ ਨਤੀਜਾ ਬੋਰਡ ਦੀ ਪਾਸ ਪ੍ਰਤੀਸ਼ਤ ਤੋਂ ਉਪਰ ਕਰਕੇ ਸਕੂਲ ਦਾ ਨਾਮ ਚਮਕਾਇਆ।
ਕਲਾ ਅਧਿਆਪਕ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ, ਸਕੂਲ ਮੁਖੀ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਤੇ ਸਮੂਹ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ, ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਸਰਕਾਰੀ ਸਕੂਲਾਂ ‘ਚ ਆਧੁਨਿਕ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਡਿਜ਼ੀਟਲ ਕਲਾਸ ਰੂਮ, ਈ-ਕੰਨਟੈਂਟ ਰਾਹੀਂ ਪੜ੍ਹਾਈ ਤੇ ਐਜੂਕੇਅਰ ਐਪ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿੱਦਿਅਕ ਪਾਰਕ, ਆਧੁਨਿਕ ਪ੍ਰਯੋਗਸ਼ਾਲਾਵਾਂ ਤੇ ਬਾਲਾ ਵਰਕ ਨਾਲ ਸਕੂਲਾਂ ਦੀਆਂ ਇਮਾਰਤਾਂ ਸਜਾਈਆਂ ਗਈਆਂ ਹਨ।ਸਰਕਾਰੀ ਸਕੂਲਾਂ ‘ਚ ਐਲ.ਕੇ.ਜੀ ਤੋਂ ਲੈ ਕੇ 12 ਜਮਾਤ ਤੱਕ ਮੁਫਤ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਮੁਫਤ ਕਿਤਾਬਾਂ ਦਿੱਤੀਆਂ ਜਾਂਦੀਆਂ ਹਨ।ਅੱਠਵੀਂ ਜਮਾਤ ਤੱਕ ਮੁਫਤ ਖਾਣਾ ਤੇ ਵਰਦੀਆਂ ਵੀ ਦਿੱਤੀਆਂ ਜਾਂਦੀਆਂ ਹਨ।
ਚੇਅਰਮੈਨ ਐਸ.ਐਮ.ਸੀ ਕਮੇਟੀ ਗੁਰਤੇਜ ਸਿੰਘ ਜੀ ਨੇ ਕਿਹਾ ਕਿ ਅਜੋਕੇ ਸਮੇਂ ‘ਚ ਸਰਕਾਰੀ ਸਕੂਲਾਂ ‘ਚ ਪੜ੍ਹਨਾ ਮਾਣ ਵਾਲੀ ਗੱਲ ਬਣ ਗਿਆ ਹੈ।ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਰਗੇ ਉੱਚ ਯੋਗਤਾ ਵਾਲੇ ਅਧਿਆਪਕ ਹੋਰਨਾਂ ਸਕੂਲਾਂ ‘ਚ ਨਹੀਂ ਮਿਲਦੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …