ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਲਈ ਜਿਲ੍ਹਾ ਪਠਾਨਕੋਟ ਵਿੱਚ ਸੰਯਮ ਅਗਰਵਾਲ
ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰੋਨਾ ਮੁਕਤ ਪਿੰਡ ਅਭਿਆਨ ਅਧੀਨ ਮਿਸ਼ਨ ਫਤਿਹ 2.0 ਪ੍ਰੋਗਰਾਮ’ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ ਪਿੰਡਾਂ ਵਿਚ ਲੋਕਾਂ ਨੰੂ ਕੋਰੋਨਾਵਾਇਰਸ ਲਈ ਟੈਸਟਿੰਗ ਕਰਵਾਉਣ ਤੇ ਟੀਕਾਕਰਨ ਲਵਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ।
ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਉਪਰੋਕਤ ਪ੍ਰੋਗਰਾਮ ਸਬੰਧੀ ਅੱਜ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਹੈ ਅਤੇ ਅਧਿਕਾਰੀ, ਕਰਮਚਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਘਰ-ਘਰ ਜਾ ਕੇ ਸਰਵੇ ਕਰਵਾਇਆ ਜਾ ਰਿਹਾ ਹੈ ਤੇ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਮਿਸ਼ਨ ਫਤਿਹ 2.0 ਪ੍ਰੋਗਰਾਮ ਤਹਿਤ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕੀਤਾ ਜਾਵੇਗਾ।ਟੈਸਟਿੰਗ ਅਤੇ ਟੀਕਾਕਰਨ ਨਾਲ ਹੀ ਇਸ ਮਹਾਂਮਾਰੀ ’ਤੇ ਛੇਤੀ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਸਰਪੰਚਾਂ, ਪੰਚਾਂ, ਪਿੰਡ ਦੇ ਮੋਹਤਬਰ ਵਿਅਕਤੀਆਂ, ਕਲੱਬਾਂ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤਾਂ ਜੋ ਪਿੰਡਾਂ ਵਿੱਚ ਫੈਲ ਰਹੀ ਕਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਰੋਕਿਆ ਜਾ ਸਕੇ।ਇਸ ਪ੍ਰੋਗਰਾਮ ਦੇ ਅਧੀਨ ਹੀ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਲਕੇਟੀ ਹਾੜਾ, ਕਥਲੋਰ ਅਤੇ ਫਰੀਦਾ ਨਗਰ ਵਿਖੇ ਸੈਂਪਲਿੰਗ ਕੈਂਪ ਲਗਾ ਕੇ ਲੋਕਾਂ ਦੀ ਕਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਸ ਮੋਕੇ ਡਾ. ਅਰਪਣਾ ਗੋਇਲ, ਡਾ. ਸਰਬਜੀਤ, ਡਾ. ਨਿਸ਼ਾ ਜੋਤੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media