Saturday, April 11, 2026

ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਹੋਵੇਗੀ ਪੈਨਸ਼ਨਰਾਂ ਦੀ ਪੜਤਾਲ

ਬੁੱਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ

ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਮੌਜ਼ੂਦਾ ਲਾਭਪਾਤਰੀਆਂ ਦੀ ਪੜਤਾਲ ਕਰਵਾਏ ਜਾਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਐਲ.ਡੀ.ਐਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓ ਸ਼ਾਮਲ ਹੋਏ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਤਿੰਨ-ਤਿੰਨ ਮੈਂਬਰੀ ਕਮੇਟੀਆਂ, ਜਿਨ੍ਹਾਂ ਵਿਚ ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਪਟਵਾਰੀ ਸ਼ਾਮਲ ਹੋਣਗੇ।ਜਿੰਨਾਂ ਵੱਲੋਂ ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਪੈਨਸ਼ਨਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੜਤਾਲ ਦੇ ਆਧਾਰ ’ਤੇ ਪਿੰਡ ਛੱਡ ਚੁੱਕੇ ਪੈਨਸ਼ਨਰਾਂ ਅਤੇ ਪੈਨਸ਼ਨਰਾਂ ਦੀ ਮੌਤ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ।ਕਮੇਟੀਆਂ ਵੱਲੋਂ ਇਹ ਸਾਰੀ ਰਿਪੋਰਟ ਸੀ.ਡੀ.ਪੀ.ਓ ਦਫ਼ਤਰਾਂ ਰਾਹੀਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਾਰਵਾਈ ਲਈ ਭੇਜੀ ਜਾਵੇਗੀ।ਉਨ੍ਹਾਂ ਸਮੂਹ ਸੀ.ਡੀ.ਪੀ.ਓ ਦਫ਼ਤਰਾਂ ਨੂੰ ਆਪਣੇ ਫੀਲਡ ਸਟਾਫ ਰਾਹੀਂ ਇਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਅਤੇ ਲੀਡ ਬੈਂਕ ਮੈਨੇਜਰ ਨੂੰ ਵੀ ਆਦੇਸ਼ ਦਿੱਤੇ ਕਿ ਸਰਕਾਰ ਦੀ ਪਾਲਿਸੀ ਅਨੁਸਾਰ ਬੈਂਕਾਂ ਤੋਂ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ।
                ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀ ਮੌਜ਼ੂਦਾ ਪਾਲਿਸੀ ਅਨੁਸਾਰ ਜ਼ਿਲ੍ਹਾ ਪੈਨਸ਼ਨਰਾਂ ਵੱਲੋਂ 3 ਮਹੀਨੇ ਤੱਕ ਆਪਣੇ ਬੈਂਕ ਖਾਤੇ ਵਿਚੋਂ ਪੈਨਸ਼ਨ ਡਰਾਅ ਨਹੀਂ ਕੀਤੀ ਜਾਂਦੀ, ਉਨ੍ਹਾਂ ਦੀ ਪੈਨਸ਼ਨ ਦੀ ਰਕਮ ਬੈਂਕ ਵੱਲੋਂ ਆਪਣੀ ਜਿੰਮੇਵਾਰੀ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਵਾਪਸ ਭੇਜੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅਜਿਹੇ ਪੈਨਸ਼ਨਰਾਂ ਵੱਲੋਂ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ ਪੇਸ਼ ਹੋਣ ’ਤੇ ਯੋਗ ਕਾਰਨਾਂ ਦੇ ਆਧਾਰ ’ਤੇ ਮੁੜ ਪੈਨਸ਼ਨ ਸ਼ੁਰੂ ਕਰ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …