ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ
ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਇਹ ਉੱਦਮ ਸੁਸਾਇਟੀ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਨੇ ਕੀਤਾ ਹੈ ਅਤੇ ਪ੍ਰਿਥੀਪਾਲ ਸਿੰਘ ਬਸਰਾ ਤੇ ਭਵਦੀਪ ਸਿੰਘ ਢਿੱਲੋਂ ਨੇ ਹਿੱਸਾ ਪਾਇਆ ਹੈ।ਭੇਜੇ ਗਏ ਇਹ ਕੰਨਸਨਟਰੇਟਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਬੀਤੇ ਕੱਲ੍ਹ ਪ੍ਰਾਪਤ ਕੀਤੇ, ਜੋ ਅੱਗੇ ਕੋਵਿਡ ਕੇਅਰ ਕੇਂਦਰਾਂ ਵਿਚ ਭੇਜੇ ਜਾਣਗੇ।ਮਥਰੇਵਾਲ ਨੇ ਦੱਸਿਆ ਕਿ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵੱਲੋਂ 100 ਕੰਨਸਨਟਰੇਟਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ 15 ਕੰਨਸਨਟਰੇਟਰ ਪੁੱਜੇ ਹਨ।ਬਾਕੀ ਕੰਨਸਨਟਰੇਟਰ ਵੀ ਸੁਸਾਇਟੀ ਵੱਲੋਂ ਜਲਦ ਭੇਜੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਖ-ਵੱਖ ਜ਼ਿਲ੍ਹਿਆਂ ਅੰਦਰ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਜਿਥੇ ਲੋੜ ਪੈਣ ’ਤੇ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਲਈ ਆਕਸੀਜਨ ਦਿੱਤੀ ਜਾਂਦੀ ਹੈ।ਹੁਣ ਤੱਕ 5 ਵਾਰਡ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ 3 ਹੋਰ ਜਲਦ ਕਾਰਜਸ਼ੀਲ ਕੀਤੇ ਜਾਣਗੇ।ਇਸੇ ਦੇ ਚੱਲਦਿਆਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਅੱਗੇ ਆ ਰਹੀਆਂ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media