Monday, April 27, 2026

ਖ਼ਾਲਸਾ ਕਾਲਜ ਦੇ 30 ਵਿਦਿਆਰਥੀਆਂ ਨੂੰ ਇੰਨਸ਼ੋਰੈਂਸ ਕੰਪਨੀ ਨੇ ਕੀਤਾ ਨਾਮਜਦ

ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਚੁਣੇ ਗਏ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। 
ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਚੁਣੇ ਗਏ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।

ਅੰਮ੍ਰਿਤਸਰ, 3 ਨਵੰਬਰ (ਪ੍ਰੀਤਮ ਸਿੰਘ)-ਕਾਲਜ ਵਿਖੇ ਲਗਾਏ ਗਏ ਇਕ ਪਲੇਸਮੈਂਟ ਮੇਲੇ ਦੌਰਾਨ ਖ਼ਾਲਸਾ ਕਾਲਜ ਦੇ 30 ਵਿਦਿਆਰਥੀਆਂ ਨੂੰ ਭਾਰਤ ਦੀ ਪ੍ਰਸਿੱਧ ਇੰਨਸ਼ੋਰੈਂਸ ਕੰਪਨੀ ਵਿੱਚ ਨੌਕਰੀ ਲਈ ਨਾਮਜਦ ਕਰ ਲਿਆ ਗਿਆ ਹੈ। ਇਹ ਨੌਕਰੀ ਵਿਦਿਆਰਥੀਆਂ ਨੂੰ ਰਿਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਦੁਆਰਾ ਲਏ ਗਏ ਇਮਤਿਹਾਨਾਂ ਅਤੇ ਇੰਟਰਵਿਊ ਵਿੱਚ ਉਚਿੱਤ ਸਥਾਨ ਪ੍ਰਾਪਤ ਕਰਨ ‘ਤੇ ਪ੍ਰਾਪਤ ਹੋਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਉਕਤ ਵਿਦਿਆਰਥੀਆਂ ਅਤੇ ਸਿਖਲਾਈ ਤੇ ਪਲੇਸਮੈਂਟ ਡਾਇਰੈਕਟਰ ਪ੍ਰੋ: ਹਰਭਜਨ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਉਹ ਪੜ੍ਹਾਈ ਦੀ ਅਹਿਮੀਅਤ ਨੂੰ ਸਮਝਦੇ ਹੋਏ ਅੱਜ ਉਕਤ ਪ੍ਰਸਿੱਧ ਇੰਨਸ਼ੋਰੈਂਸ ਕੰਪਨੀ ਵਿੱਚ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥੀਆਂ ਨੇ ਕੰਪਨੀ ਦੁਆਰਾ ਲਈ ਗਈ ਲਿਖ਼ਤੀ ਪ੍ਰੀਖਿਆ ਤੇ ਇੰਟਰਵਿਊ ਦੇ ਗੇੜ ਵਿੱਚੋਂ ਲੰਘਦੇ ਹੋਏ ਜਿੱਥੇ ਨੌਕਰੀ ਹਾਸਲ ਕਰਕੇ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕੇ ਹਨ, ਉੱਥੇ ਉਨ੍ਹਾਂ ਦੇ ਮਾਪਿਆਂ ਦਾ ਮਾਣ ਵੀ ਵਧਾਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਕੰਪਨੀ ਦੁਆਰਾ 6 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ, ਫ਼ਿਰ ਉਸ ਉਪਰੰਤ ਉਨ੍ਹਾਂ ਨੂੰ ਜੁਆਇੰਨ ਕੀਤਾ ਜਾਵੇਗਾ। ਇਸ ਮੌਕੇ ਪ੍ਰੋ: ਪੂਨਮਜੀਤ ਕੌਰ, ਪ੍ਰੋ: ਪ੍ਰਨੀਤ ਕੌਰ ਅਤੇ ਪ੍ਰੋ: ਨਿਧੀ ਸਭਰਵਾਲ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply