ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ 129 ਕੁਇੰਟਲ 40 ਕਿਲੋ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਮਾਂਗਾ ਸਰਾਏ ਨੇ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਧੀਕ ਮੈਨੇਜਰ ਦਰਸ਼ਨ ਸਿੰਘ ਥੰਮਨਗੜ੍ਹ, ਗੁਰਾ ਸਿੰਘ ਤੇ ਸੰਗਤਾਂ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …