Thursday, October 15, 2026

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਕਰਵਾਏ ਵਿਦਿਆਰਥੀਆਂ ਦੇ ਲੇਖ ਮੁਕਾਬਲੇ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀਮਤੀ ਕਿਰਨ ਬਾਲਾ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹੇ ਅੰਦਰ ਸਕੂਲੀ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਲੇਖ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਹੈ।
                  ਸਰਕਾਰੀ ਸਕੂਲ ਪ੍ਰਿੰਸੀਪਲ ਦੀਪਕ ਕੁਮਾਰ ਨੇ ਦੱਸਿਆ ਕਿ ਬਲਾਕ ਸੁਨਾਮ-2 ਦੇ ਕੁਆਰਡੀਨੇਟਰ ਸ੍ਰੀਮਤੀ ਜਸਵੀਰ ਕੌਰ ਅਤੇ ਗਤੀਵਿਧੀਆਂ ਇੰਚਾਰਜ਼ ਸ੍ਰੀਮਤੀ ਇੰਦਰਜੀਤ ਕੌਰ ਵਲੋਂ ਵਿਦਿਆਰਥੀ ਵਰਗ ਨੂੰ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
               ਉਨ੍ਹਾਂ ਦੱਸਿਆ ਕਿ ਘਰਾਚੋਂ ਸਮਾਰਟ ਸਕੂਲ ’ਚ ਹੋਏ ਆਨਲਾਈਨ ਮੁਕਾਬਲੇ ਦੌਰਾਨ ਮੁਸਕਾਨ ਜਮਾਤ ਅੱਠਵੀਂ ਨੇ ਪਹਿਲਾ ਸਥਾਨ, ਜਸ਼ਨਜੋਤ ਕੌਰ ਜਮਾਤ ਅੱਠਵੀਂ ਨੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਜਮਾਤ ਸੱਤਵੀਂ ਨੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਦੀਪਕ ਕੁਮਾਰ ਵਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਖੂਬ ਸ਼ਲਾਘਾ ਕੀਤੀ ਗਈ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਭਾਗ ਲੈਣ ਲਈ ਪ੍ਰੇਰਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …