ਨਵਾਂਸ਼ਹਿਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ
ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ ਹੈ।ਸਬ ਡਵੀਜ਼ਨ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐੱਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਅੱਜ ਰਾਹੋਂ-ਜਾਡਲਾ ਟੀ-ਪੁਆਇੰਟ, ਕੰਗਾ ਅਤੇ ਭਾਰਟਾ ਖੁਰਦ ਵਿਖੇ ਕੰਮ ਕਰ ਰਹੀਆਂ ਕੋਵਿਡ ਸੈਂਪਲਿੰਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਆਮ ਲੋਕਾਂ ਨੂੰ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਕਰਵਾਉਣ ਲਈ ਜਾਗਰੂਕ ਕੀਤਾ।
ਉਨਾਂ ਅਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ।
ਜੌਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਵਾਈ ਜਾਵੇ। ਇਸ ਮੌਕੇ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media