Saturday, July 25, 2026

ਪੀ.ਐਸ.ਪੀ.ਸੀ.ਐਲ ਦੇ ਬਾਰਡਰ ਜ਼ੋਨ ਨੇ ਲਗਾਇਆ ਤੀਜ਼ਾ ਟੀਕਾਕਰਨ ਕੈਂਪ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਏ.ਵੇਨੂੰ ਪ੍ਰਸਾਦ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਇਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਚੀਫ ਇੰਜੀਨੀਅਰ ਵੰਡ ਬਾਰਡਰ ਜ਼ੋਨ ਦੇ ਸਿਟੀ ਸਰਕਲ ਅੰਮ੍ਰਿਤਸਰ ਵਲੋਂ ਤੀਜ਼ਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।
ਇੰਜਨੀਅਰ ਸਕੱਤਰ ਸਿੰਘ ਢਿੱਲੋਂ ਮੁੱਖ ਇੰਜਨੀਅਰ ਬਾਰਡਰ ਜ਼ੋਨ ਨੇ ਦੱਸਿਆ ਕਿ ਕੈਂਪ ਵਿੱਚ ਪੀ.ਐਸ.ਪੀ.ਸੀ.ਐਲ ਦੇ ਕੁੱਲ 164 ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ, ਜਿੰਨਾਂ ਵਿੱਚ ਕੈਂਪ ਵਿਚ 45 ਸਾਲ ਤੋਂ ਘੱਟ ਉਮਰ ਦੇ ਮੁਲਾਜ਼ਮ ਵੀ ਸ਼ਾਮਲ ਸਨ।ਉਨਾਂ ਨੇ ਸਮੂਹ ਕਰਮਚਾਰੀਆਂ ਤੇ ਅਫਸਰਾਂ ਨੂੰ ਕੋਵਿਡ-19 ਤੋਂ ਬਚਾਓ ਲਈ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ।
                    ਇਸ ਮੌਕੇ ਇੰਜਨੀਅਰ ਜਤਿੰਦਰ ਸਿੰਘ ਉਪ ਮੁੱਖ ਇੰਜਨੀਅਰ ਸਿਟੀ ਸਰਕਲ ਅੰਮ੍ਰਿਤਸਰ ਨੇ ਦੱਸਿਆ ਕਿ ਕਰਮਚਾਰੀਆਂ ਲਈ ਜਲਦ ਹੀ ਹੋਰ ਟੀਕਾਕਰਨ ਕੈਂਪ ਵੀ ਲਗਾਇਆ ਜਾਵੇਗਾ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …