ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਅਤੇ
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਤੱਕ ਕਲਾਸਾਂ ਦੇ ਇੰਚਾਰਜ਼ ਸਾਹਿਬਾਨ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ਼ ਭਾਗ ਲਿਆ।ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ, ਸਿੱਖਿਆਵਾਂ ਅਤੇ ਅਧਿਆਤਮਕ ਫਲਸਫੇ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਭਰਪੂਰ ਲੇਖਾਂ ਦੀ ਰਚਨਾ ਕੀਤੀ ਗਈ।ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਕਲਾਸ ਸੱਤਵੀਂ-ਬੀ ਨੇ ਪਹਿਲਾ, ਕਮਲਪ੍ਰੀਤ ਕੌਰ ਕਲਾਸ ਅੱਠਵੀਂ-ਬੀ ਨੇ ਦੂਜਾ ਅਤੇ ਲਖਵਿੰਦਰ ਸਿੰਘ ਕਲਾਸ ਛੇਵੀਂ-ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਨੋਡਲ ਅਧਿਆਪਕਾ ਡਾ. ਗੁਰਮੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਉਤਸ਼ਾਹਿਤ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਨੋਡਲ ਅਫ਼ਸਰ ਸ੍ਰੀਮਤੀ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਸ੍ਰੀਮਤੀ ਲਵਲੀ ਜੌਹਲ ਨੇ ਵਿਸ਼ੇਸ਼ ਭੂਮਿਕਾ ਨਿਭਾਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਬੀਰ ਕੌਰ ਵਲੋਂ ਵਿਭਾਗ ਵਲੋਂ ਵਿਦਿਆਰਥੀਆਂ ਲਈ ਅਜਿਹੇ ਅਕਾਦਮਿਕ, ਸਮਾਜਿਕ ਅਤੇ ਧਾਰਮਿਕ ਵਿਸ਼ਿਆਂ ਨਾਲ਼ ਸੰਬੰਧਿਤ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਵਿਸ਼ੇਸ਼ੈ ਤੌਰ ‘ਤੇ ਧੰਨਵਾਦ ਕੀਤਾ ਗਿਆ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media