ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 175 ਕੋਰੋਨਾ ਪਾਜ਼ਟਿਵ
ਮਰੀਜ਼ਾਂ ਨੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤੀ ਹੈ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਸਿਹਤਯਾਬ ਹੋਏ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਕੋਰੋਨਾ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 408364 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ।ਜਿੰਨ੍ਹਾ ਵਿੱਚੋਂ 394410 ਨਮੂਨਿਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 11415 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ 1620 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਆਏ ਦਿਨ ਕਰੋਨਾ ਮਰੀਜ਼ਾਂ ਦਾ ਠੀਕ ਹੋਣਾ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ, ਬਾਵਜ਼ੂਦ ਜ਼ਿਲ੍ਹਾ ਵਾਸੀਆਂ ਨੂੰੰ ਮਹਾਂਮਾਰੀ ਖਿਲਾਫ਼ ਲੜਨ ਲਈ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media