ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਾਂਤਮਈ ਅੰਦੋਲਨ ਤੋਂ ਪੁਰੀ ਤਰ੍ਹਾਂ ਡਰ ਚੁੱਕੀ ਹੈ।ਇਸੇ ਕਰਕੇ ਕਿਸਾਨਾਂ ਨੂੰ ਵਾਪਿਸ ਘਰ ਭੇਜਣ ਦੇ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ।ਕਦੇ ਸਰਕਾਰ ਕਹਿੰਦੀ ਹੈ ਕਿ ਕਿਸਾਨ ਕਰੋਨਾ ਫੈਲਾਅ ਰਹੇ ਹਨ ਜਦੋਂ ਕਿ ਸੱਚਾਈ ਇਹ ਹੈ ਕਿ ਪਿਛਲੇ ਕਰੀਬ 6 ਮਹੀਨਿਆਂ ਦੌਰਾਨ ਅੰਦੋਲਨ ਵਿੱਚ ਬੈਠੇ 400 ਦੇ ਲਗਭਗ ਕਿਸਾਨ ਸ਼ਹੀਦ ਹੋ ਚੁੱਕੇ ਹਨ ।ਪਰ ਇੱਕ ਵੀ ਕਿਸਾਨ ਦੀ ਰਿਪੋਰਟ ਕਰੋਨਾ ਪੋਜ਼ਟਿਵ ਨਹੀਂ ਆਈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।ਚੱਠਾ ਨੇ ਕਿਹਾ ਕਿ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਕਾਲ ‘ਤੇ ਦੇਸ਼ ਵਾਸੀ ਕੇਂਦਰ ਦੀ ਮੋਦੀ ਸਰਕਾਰ ਨੂੰ ਰੋਸ਼ ਵਿਖਾਉਣ ਲਈ ਆਪਣੇ ਘਰਾਂ, ਦੁਕਾਨਾਂ ਮੋਟਰਸਾਈਕਲਾਂ, ਕਾਰਾਂ ਤੇ ਕਾਲੇ ਝੰਡੇ ਲਗਾਉਣ।ਉਨ੍ਹਾਂ ਕਿਹਾ ਕਿ ਉਸੇ ਦਿਨ ਕਿਸਾਨਾਂ ਵਲੋਂ ਆਪਣੇ ਪਿੰਡਾਂ ਸਹਿਰਾਂ ਕਸਬਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।ਚੱਠਾ ਨੇ ਹਰ ਵਰਗ ਦੇ ਲੋਕਾਂ ਨੂੰ ਇਸ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਬਿਲਕੁੱਲ ਟੁੱਟ ਚੁੱਕੀ ਹੈ, ਕਿਉਂਕਿ ਸਰਕਾਰ ਹੁਣ ਹਰ ਪਾਸਿਓਂ ਘਿਰ ਚੁੱਕੀ ਹੈ ਅਤੇ ਕਿਸੇ ਸਮੇਂ ਵੀ ਕਿਸਾਨਾਂ ਦੇ ਹੱਕ ਵਿੱਚ ਐਲਾਨ ਕਰ ਸਕਦੀ ਹੈ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …