ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 963 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਪੁਲਿਸ ਵੱਲੋਂ ਪਿੰਡਾਂ ਵਿਚ ਅਨਾੳੂਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media