Monday, December 23, 2024

ਜ਼ੁਡੀਸ਼ੀਅਲ ਮੈਜਿਸਟ੍ਰੇਟ ਨੇ ਸੁਣੀਆਂ ਬੰਦੀਆਂ ਦੀਆਂ ਮੁਸ਼ਕਲਾਂ

ਛੋਟੇ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਲੋਕ ਅਦਾਲਤਾਂ ਰਾਹੀਂ ਹੱਲ ਕਰਨ ’ਤੇ ਜ਼ੋਰ

ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਹੇਸ਼ ਕੁਮਾਰ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਗਾਈ ਗਈ।ਕੈਂਪ ਕੋਰਟ ਦੌਰਾਨ ਉਨਾਂ 6 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਅਤੇ ਅੰਡਰ ਟ੍ਰਾਇਲ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ।
                 ਜ਼ੇਲ੍ਹ ਦੌਰੇ ਦੌਰਾਨ ਉਨ੍ਹਾਂ ਡਿਊਟੀ ਦੇ ਰਹੇ ਪੈਰਾ ਲੀਗਲ ਵਲੰਟੀਅਰਾਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੀਗਲ ਏਡ ਕਲੀਨਿਕ ਵਿਚ ਜਿਸ ਵੀ ਕੈਦੀ/ਹਵਾਲਾਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਸ ਦੀ ਵੱਖਰੀ ਫਾਇਲ ਬਣਾਈ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਦੇਰੀ ਤੋਂ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਜ਼ੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜ਼ੇਲ੍ਹ ਵਿਚ ਬੰਦ ਕੈਦੀਆਂ ਅਤੇ ਵਿਚਾਰ ਅਧੀਨ ਹਵਾਲਾਤੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਮਨੋਵਰਿਤੀ ਵਿਚ ਸੁਧਾਰ ਲਿਆਂਦਾ ਜਾ ਸਕੇ।
                 ਉਨ੍ਹਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪ-ਮੰਡਲ ਦੀਆਂ ਕਚਿਹਰੀਆਂ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …