ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਆਪਣੀ ਰਿਹਾਇਸ਼ ਸੁਨਾਮ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਆਪਣੇ ਫਰਜ਼ੰਦ ਆਲਮਫਤਹਿ ਸਿੰਘ ਨਾਲ ਕਾਲਾ ਝੰਡਾ ਲਹਿਰਾ ਕੇ ਕਾਲਾ ਦਿਨ ਮਨਾਇਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨਰਜੀਤ ਖਡਿਆਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾੜੀ ਨੀਅਤ ਨਾਲ ਕਿਸਾਨ ਮਾਰੂ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ 6 ਮਹੀਨਿਆਂ ਤੋਂ ਗਰਮੀ ਸਰਦੀ ਝੱਲਦਿਆਂ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਲੜ ਰਹੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੱਦੇ ‘ਤੇ ਜਿਥੇ ਅੱਜ ਸਾਰੇ ਭਾਰਤ ਵਿੱਚ ਕਾਲੇ ਝੰਡੇ ਲਹਿਰਾ ਕੇ ਕਾਲਾ ਦਿਨ ਮਨਾਇਆ ਜਾ ਰਿਹਾ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਤੇ ਵਰਕਰ ਕਾਲੇ ਕਾਨੂੰਨਾਂ ਵਿਰੁੱਧ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦੇ ਰੋਸ ਮਾਰਚ ਦੀ ਹਮਾਇਤ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਅਤੇ ਸੱਤਾ ਦਾ ਹੰਕਾਰ ਹੀ ਇਹਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ‘ਚ ਦੇਰੀ ਦਾ ਕਾਰਨ ਹੈ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਸਾਡੇ ਦੇਸ਼ ਲਈ ਇਨਸਾਨ ਤੇ ਕਿਸਾਨ ਜਰੂਰੀ ਹਨ ਜਾਂ ਫਿਰ ਕਿਸਾਨ ਵਿਰੋਧੀ ਕਾਨੂੰਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …