ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ੇਰੋਂ ਵਲੋਂ ਗੁਰਦੁਆਰਾ
ਸਾਹਿਬ ਵਾਲੇ ਚੌਂਕ ਵਿੱਚ ਪ੍ਰਧਾਨ ਮੰਤਰ ਨਰਿੰਦਰ ਮੋਦੀ ਦਾ ਪੁੱਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੱਜ਼ਲ ਹੋ ਰਹੇ ਹਨ।
ਇਸ ਮੌਕੇ ਬਲਾਕ ਆਗੂ ਹਰਪਾਲ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਭੂਰਾ ਸਿੰਘ, ਜਰਨਲ ਸਕੱਤਰ ਲਖਵੀਰ ਸਿੰਘ, ਸਕੱਤਰ ਜੋਬਨਵੀਰ ਸਿੰਘ, ਸੰਗਠਨ ਸਕੱਤਰ ਸੁਰਜੀਤ ਸਿੰਘ, ਸਹਿ. ਸ਼ਕੱਤਰ ਹਰਬੰਸ ਸਿੰਘ, ਪ੍ਰੈੱਸ ਸਕੱਤਰ ਕੁਲਵੀਰ ਸਿੰਘ, ਖ਼ਜਾਨਚੀ ਬਲਵਿੰਦਰ ਸਿੰਘ ਮੈਂਬਰ, ਮੱਖਣ ਸਿੰਘ, ਮੇਵਾ ਸਿੰਘ ਅਤੇ ਸਾਬਕਾ ਸਰਪੰਚ ਕੇਵਲ ਸਿੰਘ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media