ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਚੱਲ ਰਹੇ ਦਿੱਲੀ ਮੋਰਚੇ ਦੇ ਸੱਦੇ ‘ਤੇ ਅੱਜ ਇੱਥੇ
ਅੰਮ੍ਰਿਤਸਰ ਵਿਖੇ ਕਿਸਾਨ ਮੰਗਾਂ ਦੇ ਹੱਕ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ, ਮੋਦੀ ਦੇ ਪੁਤਲੇ ਸਾੜੇ ਗਏ ਅਤੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੀਤੇ ਗਏ। ਕਿਸਾਨ ਮੰਗਾਂ ਦੀ ਹਮਾਇਤ ਵਿੱਚ ਰੋਸ ਵਜੋਂ ਘਰਾਂ ਦੀਆਂ ਛੱਤਾਂ ਅਤੇ ਮਜ਼ਦੂਰ ਯੂਨੀਅਨਾਂ ਦੇ ਦਫਤਰਾਂ ਉਪਰ ਕਾਲੇ ਝੰਡੇ ਝੁਲਾਏ ਗਏ।
ਇਹਨਾਂ ਇਕੱਠਾਂ ਵਿੱਚ ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨ ਵਾਪਿਸ ਲਏ ਜਾਣ।ਕਿਸਾਨਾਂ ਦੀਆਂ ਜਿਨਸਾਂ ਲਈ ਖਰੀਦ ਗਰੰਟੀ ਬਿੱਲ ਪਾਸ ਕੀਤਾ ਜਾਵੇ ਅਤੇ ਬਿਜਲੀ ਐਕਟ 2020 ਰੱਦ ਕੀਤਾ ਜਾਵੇ।ਮਜ਼ਦੂਰਾਂ ਦੇ 44 ਕਾਨੂੰਨ ਖਤਮ ਕਰਨ ਦੇ ਹੁਕਮ ਰੱਦ ਕੀਤੇ ਜਾਣ ਅਤੇ ਇਹਨਾਂ ਦੀ ਜਗ੍ਹਾ ਸਰਕਾਰ ਵੱਲੋਂ ਪਾਸ ਕੀਤੇ 4 ਲੇਬਰ ਕੋਡ ਵਾਪਿਸ ਲਏ ਜਾਣ।ਬਟਾਲਾ ਰੋਡ ਵਿਖੇ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਏਕਟ ਅਤੇ ਸੀ.ਟੀ.ਯੂ ਵੱਲੋਂ ਕੀਤੀ ਗਈ।ਇਸ ਵਿੱਚ ਅਮਰਜੀਤ ਸਿੰਘ ਆਸਲ, ਬ੍ਰਹਮਦੇਵ ਸ਼ਰਮਾ, ਜਗਤਾਰ ਸਿੰਘ ਕਰਮਪੁਰਾ, ਰਾਕੇਸ਼ ਹਾਂਡਾ ਅਤੇ ਕ੍ਰਿਪਾ ਰਾਮ ਆਦਿ ਨੇ ਮਜ਼ਦੂਰਾਂ ਨੂੰ ਸੰਬੋਧਨ ਕੀਤਾ।ਇੱਥੇ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਰੋਸ ਮਾਰਚ ਕੀਤਾ ਗਿਆ।
ਇਸੇ ਤਰ੍ਹਾਂ ਛੇਹਰਟਾ ਵਿਖੇ ਏਕਟ, ਕੁੱਲ ਹਿੰਦ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸਾਂਝੇ ਤੌਰ ‘ਤੇ ਛੇਹਰਟਾ ਚੌਂਕ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਛੇਹਰਟਾ ਚੌਂਕ ਤੋਂ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾ. ਵਿਜੇ ਕਪੂਰ, ਗਿਆਨੀ ਗੁਰਦੀਪ ਸਿੰਘ, ਗੁਰਲਾਲ ਸਿੰਘ ਲਾਲੀ, ਜਿਮੀ ਗਿੱਲ, ਜਗਤਾਰ ਸਿੰਘ ਮਾਨ, ਸ਼ਾਮ ਸਿੰਘ ਮਾਨ, ਸੁਖਰਾਜ ਸਿੰਘ ਲੋਹਾਰਕਾ, ਹਰਜਿੰਦਰ ਸਿੰਘ ਅਤੇ ਮਹਾਂਬੀਰ ਸਿੰਘ ਸਾਬਕਾ ਸਰਪੰਚ ਆਦਿ ਨੇ ਕੀਤੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media