Tuesday, April 21, 2026

ਦਿਵਿਆਂਗਾਂ ਲਈ ਲਗਾਇਆ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਰਾਹੀਂ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਰਾਹੀਂ ਦਿਵਿਆਂਗ ਪੈਨਸ਼ਨਰਾਂ ਨੂੰ ਵਿਸ਼ੇਸ਼ ਰੂਪ ‘ਚ ਬੁਲਾ ਕੇ ਉਨ੍ਹਾਂ ਨੂੰ ਕੋਵਿਡ ਰੋਕੂ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ।
                  ਜ਼ਿਲ੍ਹਾ ਪੱਧਰ ’ਤੇ ਲਗਾਏ ਗਏ ਇਸ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 100 ਫੀਸਦੀ ਟੀਕਾਕਰਨ ਕਰਵਾਏ ਜਾਣ ਲਈ ਯਤਨਸ਼ੀਲ ਹੈ ਅਤੇ ਅੱਜ ਵਿਸ਼ੇਸ਼ ਰੂਪ ਵਿਚ ਦਿਵਿਆਂਗਜਨ ਨੂੰ ਕਵਰ ਕੀਤਾ ਗਿਆ ਹੈ।ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪਣੇ ਉਮਰ ਗਰੁੱਪ ਦੀ ਵਾਰੀ ਆਉਣ ’ਤੇ ਟੀਕਾਕਰਨ ਜ਼ਰੂਰ ਕਰਵਾਏ ਅਤੇ ਕਿਸੇ ਵੀ ਵਹਿਮ-ਭਰਮ ਤੋਂ ਬਿਨਾਂ ਪਹਿਲੀ ਅਤੇ ਦੂਸਰੀ ਡੋਜ਼ ਲਈ ਜਾਵੇ।ਉਨ੍ਹਾਂ ਕਿਹਾ ਕਿ ਟੀਕਾਕਰਨ ਹੀ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਦਾ ਇਕੋ-ਇਕ ਸਥਾਈ ਹੱਲ ਹੈ।
                    ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਸੀ.ਡੀ.ਪੀ.ਓ ਜਸਵੰਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਦਿਵਿਆਂਗਜਨ ਨਰਿੰਦਰ ਕੌਰ, ਸਮਾਜ ਸੇਵਕ ਗੁਰਚਰਨ ਅਰੋੜਾ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …