ਧਾਰਮਿਕ ਪ੍ਰੋਗਰਾਮ ਤੇ ਧਾਰਮਿਕ ਮੁਕਾਬਲਿਆਂ ਦਾ ਵੀ ਹੋਇਆ ਆਯੋਜਨ
ਅੰਮ੍ਰਿਤਸਰ, 28 ਮਈ (ਸੰਧੂ) – ਨੌਵੇ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਤੀਸਰੇ ਗੁਰੂ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ
ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੇਟ ਹਕੀਮਾਂ ਸਥਿਤ ਮੁਹੱਲਾ ਹਰਗੋਬਿੰਦਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਇਲਾਵਾ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਕੀਤੇ ਗਏ ਤੇ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਵੱਖ-ਵੱਖ ਸਕੂਲੀ ਬੱਚਿਆਂ ਵੱਲੋ ਸ਼ਬਦ ਗਾਇਨ ਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਹੋਰ ਬੁਲਾਰਿਆਂ ਨੇ ਗੁਰੂ ਸਹਿਬਾਨ ਜੀ ਦੀ ਜੀਵਨ ਫਲਸਫੇ ‘ਤੇ ਚਾਨਣਾ ਪਾਇਆ। ਸਹਿਜ ਪਾਠ, ਸ਼ਬਦ ਕੀਰਤਨ ਤੇ ਹੋਰ ਧਾਰਮਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਅਤੇ ਬੀਬੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media