Saturday, August 29, 2026

ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ’ਚ ਕਰਵਾਈ ਜਾਵੇਗੀ ਮੁਫ਼ਤ ਸਕਿੱਲ ਟ੍ਰੇਨਿੰਗ-ਅਮਰਦੀਪ ਬੈਂਸ

ਚਾਹਵਾਨ ਉਮੀਦਵਾਰ 29 ਮਈ ਤੱਕ ਲੈ ਸਕਦੇ ਹਨ ਦਾਖ਼ਲਾ

ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਦੇ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਵਿਚ ਵਾਧਾ ਕਰਨ ਹਿੱਤ ਸਰਕਾਰ ਵੱਲੋਂ ਨੌਜਵਾਨਾਂ ਲਈ ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ਵਿਚ ਮੁਫ਼ਤ ਸਕਿੱਲ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।
                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਹੁਨਰ ਵਿਕਾਸ ਮਿਸ਼ਨ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੋਰਸ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-3 ਤਹਿਤ ਚਲਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦਾ ਸਮਾਂ ਨਵੇਂ ਉਮੀਦਵਾਰਾਂ ਲਈ 21 ਦਿਨਾਂ ਦਾ ਹੋਵੇਗਾ ਅਤੇ ਉਮੀਦਵਾਰਾਂ ਦੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਉਨ੍ਹਾਂ ਨੂੰ ਸਿਹਤ ਸੰਸਥਾਵਾਂ ਵਿਚ ਕੰਮ ’ਤੇ ਲਗਾਇਆ ਜਾਵੇਗਾ।ਸਿਹਤ ਸੈਕਟਰ ਵਿਚ ਪਹਿਲਾਂ ਤੋਂ ਹੀ ਕੰਮ ਕਰ ਰਹੇ ਜਿਨ੍ਹਾਂ ਉਮੀਦਵਾਰਾਂ ਕੋਲ ਕੋਈ ਵੀ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਕੇ ਸਰਟੀਫਾਈ ਕੀਤਾ ਜਾਵੇਗਾ।
              ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਜੀ.ਡੀ.ਏ ਐਡਵਾਂਸ, ਹੋਮ, ਹੈਲਥ ਏਡ, ਮੈਡੀਕਲ ਇਕਉਪਮੈਂਟ ਟੈਕਨਾਲੋਜੀ ਅਸਿਸਟੈਂਟ ਅਤੇ ਫੈਲਥੋਟੋਮਿਸ਼ਟ ਸ਼ਾਮਲ ਹਨ।ਇਹ ਸਾਰੇ ਕੋਰਸ ਸਰਕਾਰ ਵੱਲੋਂ ਮੁਫ਼ਤ ਕਰਵਾਏ ਜਾਣਗੇ।ਟ੍ਰੇਨਿੰਗ ਦੌਰਾਨ ਪੜ੍ਹਨ ਲਈ ਕਿਤਾਬਾਂ ਆਦਿ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲਈ ਉਮੀਦਵਾਰ ਘੱਟੋ-ਘੱਟ ਦਸਵੀਂ ਪਾਸ ਹੋਣਾ ਜ਼ਰੂਰੀ ਹੈ।ਚਾਹਵਾਨ ਉਮੀਦਵਾਰ 29 ਮਈ, ਦਿਨ ਸਨਿੱਚਰਵਾਰ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 413 ਵਿਖੇ ਆਪਣੇ ਦਸਤਾਵੇਜ ਲੈ ਕੇ ਦਾਖ਼ਲਾ ਕਰਵਾ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ ਪੀ.ਐਮ.ਯੂ ਟੀਮ ਨਾਲ ਮੋਬਾਈਲ ਨੰਬਰ 83603-76675 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …