Tuesday, June 23, 2026

ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸੜੀਆਂ ਝੁੱਗੀਆਂ ’ਚ ਔਰਤਾਂ ਨੂੰ ਵੰਡੇ ਮੁਫ਼ਤ ਸੈਨੇਟਰੀ ਪੈਡ

ਕਪੂਰਥਲਾ, 29 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੀਟਰੀ ਨੈਪਕਿਨ ਪੈਡ ਵੰਡੇ ਗਏ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਉਡਾਣ’ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਰ.ਸੀ.ਐਫ ਦਫਤਰ ਨੇੜੇ ਬੀਤੇ ਦਿਨੀ ਅੱਗ ਨਾਲ ਸੜੀਆਂ ਝੁੱਗੀਆਂ ਵਿੱਚ ਰਹਿੰਦੀਆਂ ਲੋੜਵੰਦ ਔਰਤਾਂ ’ਤੇ ਬੱਚੀਆਂ ਨੂੰ ਮੁਫ਼ਤ ਸੈਨਟਰੀ ਨੈਪਕਿਨ ਪੈਡ ਮੁਹੱਈਆ ਕਰਵਾਏ ਗਏ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਸ੍ਰੀਮਤੀ ਸਨੇਹ ਲਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਇਨਾਂ ਝੌਂਪੜੀਆਂ ਵਿੱਚ ਅੱਗ ਲੱਗਣ ਕਾਰਨ ਇਨਾਂ ਦਾ ਸਾਰਾ ਜੂਰਰਤ ਦਾ ਸਮਾਨ ਸੜ ਗਿਆ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨਾਂ ਜਰੂਰਤਮੰਦ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …