Monday, June 22, 2026

ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਲਵਾਂਗੇ ਫੈਸਲਾ – ਹਰੀ ਸਿੰਘ

ਧੂਰੀ, 29 ਮਈ (ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਵਿਖੇ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਹੱਕ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀਆਂ ਮੰਗਾਂ ਬਿਲਕੁੱਲ ਜਾਇਜ਼ ਹਨ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਸਫਾਈ ਸੇਵਕਾਂ ਦੇ ਹੱਕ ਵਿੱਚ ਫੈਸਲਾ ਲੈ ਕੇ ਇਹਨਾਂ ਨੂੰ ਪੱਕੇ ਕਰਨਾ ਚਾਹੀਦਾ ਹੈ।ਜੇਕਰ ਕੈਪਟਨ ਸਰਕਾਰ ਨੇ ਇਹ ਫੈਸਲਾ ਨਾ ਲਿਆ ਤਾਂ ਪੰਜਾਬ ਵਿੱਚ 2022 ਦੀਆਂ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ‘ਤੇ ਪਹਿਲ ਦੇ ਅਧਾਰ ‘ਤੇ ਸਫਾਈ ਸੇਵਕਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕਰਨ ਦਾ ਫੈਸਲਾ ਲਿਆ ਜਾਵੇਗਾ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿਵਾਇਆ ਸੀ, ਜੋ ਕਿ ਹੁਣ ਲਾਰਾ ਬਣ ਕੇ ਰਹਿ ਗਿਆ ਹੈ ਅਤੇ ਸਫਾਈ ਸੇਵਕਾਂ ਨੂੰ ਕੈਪਟਨ ਸਰਕਾਰ ਪਾਸੋਂ ਹਮਦਰਦੀ ਦੀ ਆਸ ਖਤਮ ਹੋ ਚੁੱਕੀ ਹੈ।
                       ਇਸ ਮੌਕੇ ਹੰਸ ਰਾਜ ਗਰਗ, ਹੰਸ ਰਾਜ ਬਜਾਜ, ਮਨਵਿੰਦਰ ਸਿੰਘ ਬਿੰਨਰ, ਭੁਪਿੰਦਰ ਪਾਲ ਮਿੱਠਾ, ਨਿਰਭੈ ਸਿੰਘ ਰਣੀਕੇ, ਡਾ. ਰਾਜਵੀਰ ਸਿੰਘ ਲਸੋਈ, ਰਣਜੀਤ ਸਿੰਘ ਰੰਧਾਵਾ, ਗੋਨਾ ਜਵੰਧਾ, ਦਰਸ਼ਨ ਸਿੰਘ ਲੋਟੇ ਅਤੇ ਅਮਰੀਕ ਸਿੰਘ ਬਰੜਵਾਲ ਆਦਿ ਹਾਜ਼ਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …