ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ
ਬੁੱਢਾ ਜੀ ਵਿਖੇ 10ਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈਡਾਂ ਦੀ ਵਿਵਸਥਾ ਹੈ।
ਇਸ ਕੋਰੋਨਾ ਵਾਰਡ ਵਿੱਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ।ਮਰੀਜ਼ਾਂ ਵਾਸਤੇ ਆਕਸੀਜਨ ਲਈ ਕੰਸਨਟਰੇਟਰਾਂ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਦਵਾਈਆਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ।ਕੱਥੂਨੰਗਲ ਵਿਖੇ ਸਥਾਪਿਤ ਕੀਤੇ ਗਏ ਦਸਵੇਂ ਕੋਰੋਨਾ ਕੇਅਰ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।
ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕਰਕੇ ਪੀੜ੍ਹਤ ਲੋਕਾਂ ਦੀ ਬਾਂਹ ਫੜ੍ਹੀ ਹੈ।
ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਮਾਂ ਲੋਕਾਂ ਨਾਲ ਖੜ੍ਹਨ ਦਾ ਹੈ ਅਤੇ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਆਪਣੀ ਸੰਸਥਾ ਹੁੰਦਿਆਂ ਲੋਕ ਸੇਵਾ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ 10 ਕੋਰੋਨਾ ਵਾਰਡ ਪੰਜਾਬ ਅੰਦਰ ਕੋਰੋਨਾ ਪੀੜ੍ਹਤਾਂ ਨੂੰ ਸੇਵਾਵਾਂ ਦੇਣ ਲਈ ਸਥਾਪਿਤ ਕੀਤੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਹੋਰਨਾਂ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾਣਗੇ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਸੰਸਥਾ ਨਾਲ ਸਹਿਯੋਗੀ ਬਣ ਕੇ ਚੱਲਣਾ ਸੂਬੇ ਦੇ ਲੋਕਾਂ ਲਈ ਸਹਾਈ ਸਿੱਧ ਹੋ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਜੋਧ ਸਿੰਘ ਸਮਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ ਸਿੰਘ, ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਓ.ਐਸ.ਡੀ ਡਾ. ਸੁਖਬੀਰ ਸਿੰਘ ਆਦਿ ਮੌਜ਼ੂਦ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media