Wednesday, September 16, 2026

ਯੂ.ਪੀ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਨਿਖੇਧੀ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਰਘਬੀਰ ਸਿੰਘ

File Photo

ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਜਾਰੀ ਪੈ੍ਰਸ ਨੋਟ ਰਹੀਂ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਵਾਇਰਲ ਵੀਡੀਓ ਦੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੌਜਵਾਨ ਨਾਲ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੁੱਟਮਾਰ ਕੀਤੀ ਗਈ ਸੀ।ਦੇਸ਼ ਵਿੱਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ, ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ।ਸਿੰਘ ਸਾਹਿਬਾਨ ਨੇ ਇਨ੍ਹਾਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਨ੍ਹਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਜਾਵੇ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …